ਵਿਭਾਗਾਂ 'ਚ ਪਾਰਦਰਸ਼ੀ ਢੰਗ ਨਾਲ ਢਾਈ ਲੱਖ ਮੁਲਾਜ਼ਮਾਂ ਦੀ ਭਰਤੀ ਕੀਤੀ : ਸੁਖਬੀਰ


ਸਾਹਿਬਜ਼ਾਦਾ ਅਜੀਤ ਸਿੰਘ ਨਗਰ
(ਗੁਰਜੀਤ ਬਿੱਲਾ)
ਮੌਜੂਦਾ ਸਰਕਾਰ ਨੇ ਰਾਜ ਵਿੱਚ ਪਿਛਲੇ 9 ਵਰ੍ਹਿਆਂ ਦੌਰਾਨ ਵੱਖ-ਵੱਖ ਵਿਭਾਗਾਂ ਵਿੱਚ ਪਾਰਦਰਸ਼ੀ ਢੰਗ ਨਾਲ ਢਾਈ ਲੱਖ ਮੁਲਾਜ਼ਮਾਂ ਦੀ ਭਰਤੀ ਕੀਤੀ ਹੈ ਅਤੇ ਅਗਲੇ ਮਹੀਨੇ ਦੇ ਅੰਤ ਤੱਕ 30 ਹਜ਼ਾਰ ਮੁਲਾਜਮ ਹੋਰ ਭਰਤੀ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰੰਘ ਬਾਦਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਨਵੀਂ ਏ ਸੀ ਸਬਜ਼ੀ ਮੰਡੀ ਵਿਖੇ 6 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਦਿੱਤੇ ਦੀਵਾਲੀ ਦੇ ਤੋਹਫੇ ਮਗਰੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਪ ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ 4560 ਮਾਸਟਰ ਕਾਡਰ ਤੇ 2005 ਈ ਟੀ ਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾ ਕਿਹਾ ਕਿ ਸਮਾਜ ਵਿੱਚ ਅਧਿਆਪਕ ਵਰਗ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਆਉਣ ਵਾਲਾ ਭਵਿੱਖ ਵੀ ਅਧਿਆਪਕ ਵਰਗ 'ਤੇ ਹੀ ਨਿਰਭਰ ਕਰਦਾ ਹੈ। ਜੇਕਰ ਮੁੱਢ ਤੋਂ ਹੀ ਬੱਚਿਆਂ ਨੂੰ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾਵੇ ਤਾਂ ਸੂਬੇ ਨੂੰ ਹੋਰ ਬੁਲੰਦੀਆਂ 'ਤੇ ਪਹੁੰਚਾਇਆ ਜਾ ਸਕਦਾ ਹੈ, ਕਿਉਂਕਿ ਦੇਸ਼ ਜਾਂ ਸੂਬਾ ਸਿੱਖਿਆ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ। ਮੌਜੂਦਾ ਸਰਕਾਰ ਨੇ ਪਹਿਲਾਂ ਹੀ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਵੱਜੋ ਦਿੱਤੀ ਹੈ ਅਤੇ ਰਾਜ ਦੇ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕੀਤਾ ਹੈ। ਉਨ੍ਹਾ ਅਧਿਆਪਕ ਵਰਗ ਨੂੰ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ 9 ਸਾਲਾਂ ਵਿੱਚ 84 ਹਜ਼ਾਰ ਅਧਿਆਪਕਾਂ ਦੀ ਭਰਤੀ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਗਈ ਹੈ। ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਸੀ, ਉਸ ਨੂੰ ਬਿਨਾਂ ਕਿਸੇ ਲਾਲਚ, ਤਨਦੇਹੀ ਅਤੇ ਇਮਾਨਦਾਰੀ ਨਾਲ ਪੂਰਾ ਕੀਤਾ ਗਿਆ ਹੈ, ਜਿਸ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਵੀ ਵਧਾਈ ਦੇ ਪਾਤਰ ਹਨ। ਇਹ ਪਹਿਲੀ ਵਾਰ ਹੈ ਕਿ ਰਾਜ ਵਿੱਚ ਅਧਿਆਪਕਾਂ ਦੀ ਭਰਤੀ ਮੈਰਿਟ ਦੇ ਅਧਾਰ ਅਤੇ ਸਖ਼ਤ ਚੋਣ ਪ੍ਰੀਕ੍ਰਿਆ ਰਾਹੀਂ ਕੀਤੀ ਹੋਵੇ। ਉਨ੍ਹਾ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਟੇਸ਼ਨਾਂ ਦੀ ਵੰਡ ਵੀ ਮੈਰਿਟ ਦੇ ਅਧਾਰ 'ਤੇ ਕੀਤੀ ਜਾਵੇਗੀ। ਉਨ੍ਹਾ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਕਰਨ ਦੀ ਅਪੀਲ ਵੀ ਕੀਤੀ ਅਤੇ ਨਵ-ਨਿਯੁਕਤ ਅਧਿਆਪਕਾਂ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਅੱੈਨ ਕੇ. ਸ਼ਰਮਾ, ਸਰੂਪ ਚੰਦ ਸਿੰਗਲਾ (ਦੋਵੇ ਐੱਮ ਐੱਲ ਏ), ਉਪ ਮੁੱਖ ਮੰਤਰੀ ਪੰਜਾਬ ਦੇ ਓ ਐੱਸ ਡੀ ਚਰਨਜੀਤ ਸਿੰਘ ਬਰਾੜ, ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਜੀ ਵਜਰਲਿੰਗਮ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅੱਗਰਵਾਲ, ਚੇਅਰਪਰਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਡਾ. ਤੇਜਿੰਦਰ ਕੌਰ ਧਾਲੀਵਾਲ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਐੱਸ ਐੱਸ ਪੀ ਗੁਰਪੀ੍ਰਤ ਸਿੰਘ ਭੁੱਲਰ, ਡੀ ਪੀ ਆਈ (ਸੈਕੰਡਰੀ ਸਿੱਖਿਆ) ਬਲਬੀਰ ਸਿੰਘ ਢੋਲ, ਐੱਸ ਡੀ ਐੱਮ ਗੁਰਪ੍ਰੀਤ ਸਿੰਘ ਥਿੰਦ, ਜਥੇਬੰਦਕ ਸਕੱਤਰ ਸ੍ਰੋਮਣੀ ਅਕਾਲੀ ਦਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਜਥੇਦਾਰ ਬਲਜੀਤ ਸਿੰਘ ਕੁੰਬੜਾ, ਐਮ.ਡੀ. ਲੇਬਰਫੈਡ ਸ੍ਰ: ਪਰਮਿੰਦਰ ਸਿੰਘ ਸੋਹਾਣਾ, ਮੁੱਖ ਬੁਲਾਰਾ ਯੂਥ ਅਕਾਲੀ ਦਲ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਿਲਾ੍ਹ ਪ੍ਰਧਾਨ ਅਕਾਲੀ ਜਥਾ ਸ਼ਹਿਰੀ ਸ. ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਪ੍ਰਧਾਨ ਇਸਤਰੀ ਆਕਲੀ ਜਥਾ ਸ਼ਹਿਰੀ ਬੀਬੀ ਕੁਲਦੀਪ ਕੌਰ ਕੰਗ, ਜਿਲਾ੍ਹ ਯੂਥ ਅਕਾਲੀ ਦੇ ਸ਼ਹਿਰੀ ਪ੍ਰਧਾਨ ਸ. ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਗੁਰਮੀਤ ਸਿੰਘ ਵਾਲੀਆ, ਗੁਰਮੁੱਖ ਸਿੰਘ ਸੋਹਲ, ਸਤਵੀਰ ਸਿੰਘ ਧਨੋਆ, ਅਰੁਣ ਸ਼ਰਮਾ, ਆਰ ਪੀ ਸ਼ਰਮਾ, ਫੁਲਰਾਜ ਸਿੰਘ, ਜਸਬੀਰ ਕੌਰ ਅਤਲੀ, ਹਰਦੀਪ ਸਿੰਘ ਸਰਾਓ, ਬੌਬੀ ਕੰਬੋਜ, ਅਸ਼ੋਕ ਝਾਅ, ਅਸ਼ਵਨੀ ਸੰਭਾਲਕੀ, ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਸ਼ਾਮਪੁਰ, ਐੱਮ ਆਈ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇ ਮਾਜਰਾ, ਸਮੇਤ ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।