ਹੁਣ ਤੱਕ ਕਸ਼ਮੀਰ 'ਚ 32 ਸਕੂਲਾਂ ਨੂੰ ਲਾਈ ਗਈ ਅੱਗ


ਸ੍ਰੀਨਗਰ (ਨਵਾਂ ਜ਼ਮਾਨਾ ਸਰਵਿਸ)
ਕਸ਼ਮੀਰ ਵਾਦੀ 'ਚ ਚੱਲ ਰਹੀ ਹਿੰਸਾ ਦੌਰਾਨ ਸਾੜੇ ਗਏ ਸਕੂਲਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ। ਇਸ ਦਰਮਿਆਨ ਵਾਦੀ 'ਚ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਦੌਰਾਨ ਸਕੂਲਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਘਟਨਾ 'ਤੇ ਰੋਸ ਪ੍ਰਗਟ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਵਿਦਆਰਥੀ ਨੇ ਕਿਹਾ ਕਿ ਸਾਨੂੰ ਸਕੂਲਾਂ 'ਚ ਸੁਰੱਖਿਆ ਦੀ ਜ਼ਰੂਰਤ ਹੈ। ਸਾਡੇ ਲਈ ਸਕੂਲ ਕਿਸੇ ਮਸਜਿਦ ਤੋਂ ਘੱਟ ਨਹੀਂ ਹਨ। ਵਾਦੀ 'ਚ ਬੁਰਹਾਨ ਵਾਨੀ ਦੇ ਮੁਕਾਬਲੇ ਤੋਂ ਬਾਅਦ ਜਾਰੀ ਹਿੰਸਾ ਕਾਰਮ ਸਕੂਲਾਂ 'ਚ ਹਿੰਸਾ ਜਾਰੀ ਹੈ। ਪੁਲਸ ਨੇ ਦੱਸਿਆ ਕਿ ਅੱਗ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 8 ਜੁਲਾਈ ਨੂੰ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਬੁਰਹਾਨ ਵਾਨੀ ਨੂੰ ਸੁਰੱਖਿਆ ਬਲਾਂ ਵੱਲੋਂ ਇਕ ਮੁਕਾਬਲੇ 'ਚ ਮਾਰਨ ਤੋਂ ਬਾਅਦ ਕਸ਼ਮੀਰ 'ਚ ਹੋਈ ਅਸ਼ਾਂਤੀ 'ਚ 32 ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਜੰਮੂ-ਕਸ਼ਮੀਰ ਹਾਈ ਕੋਰਟ ਨੇ ਪਿਛਲੇ ਹਫਤੇ ਹਾਦਸੇ ਦਾ ਆਪਣੇ ਤੌਰ 'ਤੇ ਨੋਟਿਸ ਲਿਆ ਸੀ ਅਤੇ ਰਾਜ ਸਰਕਾਰ ਨੂੰ ਸਕੂਲਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ।