Latest News
ਨਵਜੋਤ ਕੌਰ ਸਿੱਧੂ ਤੇ ਪਰਗਟ ਸਿੰਘ ਕਾਂਗਰਸ 'ਚ ਸ਼ਾਮਲ

Published on 28 Nov, 2016 11:32 AM.

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਭਾਜਪਾ ਦੀ ਅੰਮ੍ਰਿਤਸਰ ਤੋਂ ਵਿਧਾਇਕ ਰਹੀ ਅਤੇ ਸਾਬਕਾ ਕ੍ਰਿਕਟਰ ਦੀ ਪਤਨੀ ਨਵਜੋਤ ਕੌਰ ਸਿੱਧੂ ਸੋਮਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਵਿਧਇਕ ਤੇ ਹਾਕੀ ਉਲੰਪੀਅਨ ਪ੍ਰਗਟ ਸਿੰਘ ਨੇ ਵੀ ਕਾਂਗਰਸ ਦਾ ਪੱਲਾ ਫੜ ਲਿਆ ਹੈ।
ਕੁਝ ਦਿਨ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਸੀ, ਜਿਸ ਤੋਂ ਬਾਅਦ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨਾਲ ਮੇਲਾਕਾਤ ਕੀਤੀ। ਨਵਜੋਤ ਕੌਰ ਸਿੱਧੂ ਅਤੇ ਪ੍ਰਗਟ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸੇ ਦੌਰਾਨ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੂੰ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾ ਕਿਹਾ ਕਿ ਅਸੀਂ ਦੋ ਸਰੀਰ ਅਤੇ ਇੱਕ ਆਤਮਾ ਹਾਂ, ਫਿਰ ਇੱਕ ਦੂਜੇ ਤੋਂ ਬਗੈਰ ਕਦੋਂ ਤੱਕ ਵੱਖ ਰਹਿ ਸਕਦੇ ਹਾਂ। ਇਸ ਤੋਂ ਪਹਿਲਾਂ ਕਿਆਫੇ ਲਗਾਏ ਜਾ ਰਹੇ ਸਨ ਕਿ ਸਿੱਧੂ ਜੋੜਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦਾ ਹੈ, ਲੇਕਿਨ ਉਨ੍ਹਾਂ ਦੀ ਗੱਲ ਨਹੀਂ ਬਣ ਸਕੀ ਸੀ।

407 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper