ਗੋਆ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ : ਜ਼ੈਦੀ

ਪਣਜੀ (ਨਵਾਂ ਜ਼ਮਾਨਾ ਸਰਵਿਸ)
ਮੁੱਖ ਚੋਣ ਕਮਿਸ਼ਨਰ ਨਸੀਮ ਜ਼ੈਦੀ ਅਗਲੇ ਸਾਲ ਹੋਣ ਵਾਲੀਆਂ ਗੋਆ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਮੁੱਖ ਚੋਣ ਦਫਤਰ ਦੇ ਇੱਕ ਅਧਿਕਾਰੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਜ਼ੈਦੀ ਅਤੇ ਦੋਵੇਂ ਚੋਣ ਕਮਿਸ਼ਨਰ ਗੋਆ ਦਾ ਅਗਲੇ ਹਫਤੇ ਦੌਰਾ ਕਰਨਗੇ ਅਤੇ ਚੋਣ ਤਿਆਰੀਆਂ ਦਾ ਜਾਇਜ਼ਾ ਲੈਣਗੇ। ਉਨ੍ਹਾ ਦੱਸਿਆ ਕਿ ਦਸੰਬਰ ਅਤੇ ਅਗਲੇ ਸਾਲ ਹੋਣ ਵਾਲੀਆਂ ਛੁੱਟੀਆਂ, ਤਿਉਹਾਰ, ਸਕੂਲਾਂ ਤੇ ਕਾਲਜਾਂ ਦੇ ਇਮਤਿਹਾਨਾਂ ਨੂੰ ਧਿਆਨ 'ਚ ਰੱਖਦਿਆਂ ਚੋਣ ਤਰੀਕਾਂ ਨੂੰ ਅੰਤਮ ਰੂਪ ਦਿੱਤਾ ਜਾਵੇਗਾ।