ਅਰਦਾਸ ਨੂੰ ਤੋੜਨ-ਮਰੋੜਨ ਵਾਲਿਆਂ ਦੇ ਬਾਈਕਾਟ ਦਾ ਸੱਦਾ


ਪਟਨਾ (ਨਵਾਂ ਜ਼ਮਾਨਾ ਸਰਵਿਸ)
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਸਿੰਘ ਸਹਿਬਾਨਾਂ ਵੱਲੋਂ ਪਟਨਾ ਸਾਹਿਬ ਦੀ ਧਰਤੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ ਹੈ।
ਸੰਦੇਸ਼ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ , ਦਸਮ ਗ੍ਰੰਥ ਨੂੰ ਨਾ ਮੰਨਣ ਵਾਲਿਆਂ, ਗੁਰਬਾਣੀ ਜਾਂ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ, ਸਿੱਖ ਰਹਿਤ ਮਰਯਾਦਾ ਨੂੰ ਲਲਕਾਰਨ ਵਾਲਿਆਂ, ਅੰਮ੍ਰਿਤ ਛਕਾਉਣ ਦੀ ਮਰਯਾਦਾ ਨੂੰ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਪੰਥ ਦੋਖੀਆਂ ਨੂੰ ਵਰਜਦਿਆਂ ਸਿੱਖ ਕੌਮ ਨੂੰ ਇਹਨਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਸੰਦੇਸ਼ ਦਿੱਤਾ ਗਿਆ।
ਸੰਦੇਸ਼ ਗਿਆਨੀ ਇਕਬਾਲ ਸਿੰਘ ਨੇ ਪੜ੍ਹਿਆ।ਇਹ ਪਹਿਲੀ ਵਾਰ ਹੈ ਕਿ ਦਸਮ ਗ੍ਰੰਥ ਬਾਰੇ ਖੁੱਲ੍ਹੇ ਤੌਰ ਉੱਤੇ ਇੰਨੀ ਵੱਡੀ ਸਟੇਜ ਤੋਂ ਪਹਿਲੀ ਵਾਰ ਕੋਈ ਸੰਦੇਸ਼ ਜਾਰੀ ਹੋਇਆ ਹੈ।