Latest News
ਆਪ ਦੇ ਮੁੱਖ ਮੰਤਰੀ ਉਮੀਦਵਾਰ 'ਤੇ ਛਿੜੀ ਨਵੀਂ ਚਰਚਾ

Published on 10 Jan, 2017 11:12 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਬਿਆਨ 'ਤੇ ਅੱਜ ਨਵੀਂ ਚਰਚਾ ਛਿੜ ਗਈ ਹੈ।ਚਰਚਾ ਇਹ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਰਵਿੰਦ ਕੇਜਰੀਵਾਲ ਹੋਣਗੇ।ਦਰਅਸਲ ਮਨੀਸ਼ ਸਿਸੋਦੀਆ ਅੱਜ ਮੁਹਾਲੀ ਵਿੱਚ ਚੋਣ ਪ੍ਰਚਾਰ ਲਈ ਆਏ ਸਨ।ਉਨ੍ਹਾਂ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਮੰਨ ਕੇ ਚੱਲੋ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਹੋਣਗੇ।ਮੁੱਖ ਮੰਤਰੀ ਕੋਈ ਵੀ ਹੋਵੇ ਕੇਜਰੀਵਾਲ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਮਨੀਸ਼ ਸਿਸੋਦੀਆ ਦਾ ਇਸ਼ਾਰਾ ਸੀ ਕਿ ਮੁੱਖ ਮੰਤਰੀ ਕੇਜਰੀਵਾਲ ਵਰਗਾ ਹੀ ਹੋਏਗਾ।
ਉੱਧਰ ਵਿਰੋਧੀ ਧਿਰਾਂ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਸਪੱਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਹੀ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।ਦਿੱਲੀ 'ਚ ਵਿਰੋਧੀ ਧਿਰ ਦੇ ਲੀਡਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਇਹ ਨਿਰਾਸ਼ਾ 'ਚ ਦਿੱਤਾ ਗਿਆ ਬਿਆਨ ਹੈ। ਕੇਜਰੀਵਾਲ ਦਿੱਲੀ ਛੱਡ ਕੇ ਭੱਜਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਵੱਡਾ ਸਵਾਲ ਉੱਠਦਾ ਹੈ ਕਿ ਕੀ ਦਿੱਲੀ ਦੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਨਹੀਂ ਕਰਨਗੇ। ਦੂਸਰਾ ਸਵਾਲ ਇਹ ਹੈ ਕਿ ਇਸ ਦਾ ਮਤਲਬ ਕੇਜਰੀਵਾਲ ਪੰਜਾਬ ਦੇ ਸੁਪਰ ਸੀ.ਐਮ. ਬਣਨਗੇ ਤੇ ਦਿੱਲੀ ਤੋਂ ਪੰਜਾਬ ਚਲਾਉਣਗੇ।

392 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper