ਬਰਫ ਦੇ ਤੋਦੇ ਡਿੱਗਣ ਕਾਰਨ 14 ਜਵਾਨ ਸ਼ਹੀਦ

ਸ੍ਰੀਨਗਰ (ਨਵਾਂ ਜ਼ਮਾਨਾ ਸਰਵਿਸ)-ਕਸ਼ਮੀਰ ਵਿੱਚ ਵਾਂਦੀਪੋਰਾ ਵਿੱਚ ਬਰਫ ਦੇ ਤੋਦਿਆਂ ਦੇ ਡਿੱਗਣ ਕਰਾਨ ਪ੍ਰਭਾਵਿਤ ਗੁਰੇਜ ਸੈਕਟਰ 'ਚ 4 ਹੋਰ ਲਾਪਤਾ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਮਿਲਣ ਨਾਲ ਉਥੇ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 15 ਹੋ ਗਈ ਹੈ। ਇੱਕ ਪੁਲਸ਼ ਅਧਿਕਾਰੀ ਨੇ ਦੱਸਿਆ ਕਿ ਗੁਰੇਜ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਟੀਮ ਨੇ 4 ਹੋਰ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਇਸ ਨਾਲ ਬਰਫ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 14 ਹੋ ਗਈ ਹੈ। ਬੁੱਧਵਾਰ ਨੂੰ ਤੋਦੇ ਡਿੱਗਣ ਦੀਆਂ ਦੋ ਘਟਨਾਵਾਂ ਹੋਈਆਂ ਸਨ, ਜਿਸ ਕਾਰਨ ਦੋ ਦਰਜਨ ਦੇ ਕਰੀਬ ਜਵਾਨ ਹੇਠਾਂ ਦੱਬ ਗਏ ਸਨ। ਬਚਾਅ ਤੇ ਰਾਹਤ ਕਾਰਜਾਂ ਵਿੱਚ ਜੁਟੀ ਟੀਮ ਨੇ 7 ਜਵਾਨਾਂ ਨੂੰ ਜਿਊਂਦਾ ਕੱਢ ਲਿਆ। ਇਸ ਤੋਂ ਇਲਾਕਾ ਬਾਰਾਮੂਲਾ ਦੇ ਉੜੀ ਸੈਕਟਰ ਵਿੱਚ ਫਤਿਹ ਮੁਹੰਮਦ ਦੀ ਬਰਫ ਦੇ ਤੋਦੇ ਡਿੱਗਣ ਕਾਰਨ ਮੌਤ ਹੋ ਗਈ। ਸਥਾਨਿਕ ਪੁਲਸ ਦੀ ਮਦਦ ਨਾਲ ਬਜ਼ੁਰਗ ਮਲਬੇ ਵਿੱਚੋਂ ਬਾਹਰ ਕੱਢਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਕਸ਼ਮੀਰ ਵਿੱਚ ਪਿਛਲੇ ਚਾਰ ਦਿਨਾਂ ਦੌਰਾਨ ਬਰਫ ਦੇ ਤੋਦੇ ਡਿੱਗਣ ਕਾਰਨ 20 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਕਸ਼ਮੀਰ ਵਾਦੀ ਵਿੱਚ ਬਰਫ ਦੇ ਤੋਦੇ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।