ਵਿਜੇ ਮਾਲਿਆ ਦੀ ਹਵਾਲਗੀ ਲਈ ਸਰਕਾਰ ਵੱਲੋਂ ਯਤਨ ਤੇਜ਼


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਸਰਕਾਰ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਬਰਤਾਨੀਆ ਤੋਂ ਹਵਾਲਗੀ ਲਈ ਯਤਨ ਤੇਜ਼ ਕਰ ਦਿੱਤੇ ਹਨ।
ਸੰਸਦ ਵਿੱਚ ਆਮ ਬੱਜਟ 2017-18 ਉਪਰ ਚਰਚਾ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰ ਨੇ ਇਸ ਮਾਮਲੇ 'ਤੇ ਸ਼ੱਕੀ ਭੂਮਿਕਾ ਨਿਭਾਉਣ ਦੇ ਦੋਸ਼ ਲਾਏ ਸਨ। ਹੁਣ ਵਿਦੇਸ਼ ਮੰਤਰਾਲੇ ਨੇ ਉਸ ਦੀ ਹਵਾਲਗੀ ਲਈ ਬਰਤਾਨੀਆ ਸਰਕਾਰ ਨੂੰ ਬੇਨਤੀ ਕੀਤੀ ਹੈ। ਸਰਕਾਰ ਨੇ ਦੋਸ਼ ਲਾਇਆ ਹੈ ਕਿ ਪਿਛਲੀ ਯੂ ਪੀ ਏ ਸਰਕਾਰ ਦੇ ਕਾਰਜਕਾਲ ਦੌਰਾਨ ਉਸ ਨੂੰ ਕਰਜ਼ਾ ਦਿੱਤਾ ਗਿਆ ਸੀ ਅਤੇ ਫਿਰ ਕਰਜ਼ਾ ਮੋੜਨ ਲਈ ਉਸ ਨੂੰ ਹੋਰ ਸਮਾਂ ਦਿੱਤਾ ਗਿਆ ਸੀ। ਜੇਤਲੀ ਨੇ ਦੋਸ਼ ਲਾਇਆ ਕਿ ਕਾਂਗਰਸ ਦੀਆਂ ਗਲਤੀਆਂ ਨੂੰ ਐੱਨ ਡੀ ਏ ਸਰਕਾਰ ਨੂੰ ਭੁਗਤਣਾ ਪੈ ਰਿਹਾ ਹੈ।