ਚੌਟਾਲਾ ਨੇ ਸਿਆਸੀ ਮੁੱਦਾ ਬਣਾ ਦਿੱਤੈ : ਕੈਪਟਨ


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨੈਲੋ ਦੇ ਪ੍ਰਧਾਨ ਅਭੈ ਚੌਟਾਲਾ ਨੇ ਐੱਸ ਵਾਈ ਐੱਲ ਦੇ ਸੰਵੇਦਨਸ਼ੀਲ ਮੁੱਦੇ ਨੂੰ ਸਿਆਸੀ ਮੁੱਦਾ ਬਣਾ ਦਿੱਤਾ ਹੈ। ਉਨ੍ਹਾ ਕਿਹਾ ਕਿ ਜੇ ਪੰਜਾਬ ਕੋਲ ਪਾਣੀ ਨਹੀਂ ਹੈ ਤਾਂ ਨਹਿਰ ਪੁੱਟਣ ਦਾ ਕੀ ਫਾਇਦਾ ਹੈ। ਉਨ੍ਹਾ ਕਿਹਾ ਕਿ ਜੇ ਇਨੈਲੋ ਨਹਿਰ ਲਈ ਏਨੇ ਦੀ ਗੰਭੀਰ ਸਨ ਤਾਂ ਮੁੱਖ ਮੰਤਰੀ ਬਾਦਲ ਤੇ ਉਨ੍ਹਾਂ ਦੇ ਜੋਟੀਦਾਰ ਅਭੈ ਚੌਟਾਲਾ 10 ਸਾਲ ਕਿਓਂ ਚੁੱਪ ਰਹੇ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਨੂੰ ਦਖਲ ਦੇ ਕੇ ਇਹ ਮਾਮਲਾ ਸੁਲਝਾਉਣਾ ਚਾਹੀਦਾ ਹੈ।