ਪੰਜਾਬ ਇਸਤਰੀ ਸਭਾ ਵੱਲੋਂ ਗੁਰਮੇਹਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਇਸਤਰੀ ਸਭਾ ਨੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ ਪੰਜਾਬ ਦੀ ਧੀ ਗੁਰਮੇਹਰ ਨੂੰ ਬਲਾਤਕਾਰ ਦੀਆਂ ਧਮਕੀਆਂ ਦੇਣ, ਮਾਰਕੁੱਟ ਕਰਨ ਤੇ ਦੇਸ਼ ਵਿਰੋਧੀ ਹੋਣ ਦਾ ਫਤਵਾ ਜਾਰੀ ਕਰਨ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਇਸ ਨੂੰ ਸਮੁੱਚੀ ਔਰਤ ਜਾਤੀ ਦਾ ਅਪਮਾਨ ਦੱਸਿਆ ਹੈ। ਪੰਜਾਬ ਇਸਤਰੀ ਸਭਾ ਦੀ ਪ੍ਰਧਾਨ ਬੀਬੀ ਕੁਸ਼ਲ ਭੌਰਾ, ਜਨਰਲ ਸਕੱਤਰ ਰਜਿੰਦਰ ਪਾਲ ਕੌਰ, ਸਰਪ੍ਰਸਤ ਬੀਬੀ ਨਰਿੰਦਰ ਪਾਲ ਪਾਲੀ, ਨਰਿੰਦਰ ਸੋਹਲ ਸਕੱਤਰ ਤੇ ਹੋਰ ਅਹੁਦੇਦਾਰਾਂ ਰਵਿੰਦਰਜੀਤ ਕੌਰ, ਐਡਵੋਕੇਟ ਰੇਖਾ ਸ਼ਰਮਾ ਅਤੇ ਸੰਤੋਸ਼ ਬਰਾੜ ਆਦਿ ਨੇ ਗੁਰਮੇਹਰ ਤੇ ਵਿਦਿਆਰਥੀਆਂ ਦੇ ਸੰਘਰਸ਼ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਤੇ ਭਾਰਤੀ ਜਨਤਾ ਪਾਰਟੀ ਦੇ ਮੰਤਰੀਆਂ ਦੇ ਗੈਰ-ਜ਼ਿੰਮੇਦਾਰਾਨਾਂ ਬਿਆਨਾਂ ਤੇ ਹਿੰਸਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੂੰ ਆਰ ਐਸ ਐਸ ਤੇ ਬੀ ਜੇ ਪੀ ਵੱਲੋਂ ਮਾਨਤਾ ਪ੍ਰਾਪਤ ਸੁਰੱਖਿਅਤ ਹਥਿਆਰਬੰਦ ਜਥੇਬੰਦੀ ਦੱਸਿਆ ਹੈ, ਜਿਸ ਨੇ ਪਹਿਲਾਂ ਦਿੱਲੀ ਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਸਿਖਿਆ ਦੇ ਮਾਹੌਲ ਨੂੰ ਖਰਾਬ ਕਰਕੇ ਦੇਸ਼ ਦੇ ਬੱਚਿਆਂ ਦੇ ਭਵਿਖ ਨਾਲ ਖਿਲਵਾੜ ਕੀਤਾ ਹੈ। ਪੰਜਾਬ ਇਸਤਰੀ ਸਭਾ ਨੇ ਗੁਰਮੇਹਰ ਨੂੰ ਬਲਾਤਕਾਰ ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦੇਣ ਵਾਲੇ ਸਾਰੇ ਗੁੰਡਾ ਅਨਸਰਾਂ ਨੂੰ ਗ੍ਰਿਫਤਾਰ ਕਰਕੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਹ।ੈ