Latest News

ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਸੁਰਜੀਤ ਸਿੰਘ ਢਿੱਲੋਂ ਨੂੰ

Published on 06 Mar, 2017 08:49 AM.


ਲੁਧਿਆਣਾ (ਸਤੀਸ਼ ਸਚਦੇਵਾ, ਆਤਮਾ ਸਿੰਘ)
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਉੱਘੇ ਸਮਾਜ ਸੇਵੀ ਰੂਪ ਸਿੰਘ ਰੂਪਾ ਦੇ ਸਹਿਯੋਗ ਨਾਲ ਹਰ ਸਾਲ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਦਿੱਤਾ ਜਾਂਦਾ ਹੈ।
ਇਸ ਲੜੀ ਅਧੀਨ ਇਸ ਵਾਰ ਚੌਥਾ ਪੁਰਸਕਾਰ ਸੁਰਜੀਤ ਸਿੰਘ ਢਿੱਲੋਂ ਨੂੰ 12 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਦਿੱਤਾ ਜਾ ਰਿਹਾ ਹੈ।ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਦਸਿਆ ਕਿ ਸੁਰਜੀਤ ਸਿੰਘ ਢਿੱਲੋਂ ਉੱਘੇ ਵਾਰਤਕ ਲੇਖਕ ਹਨ, ਜਿਨ੍ਹਾਂ ਨੇ ਪੰਜਾਬੀ ਸਾਹਿਤ ਵਿਚ ਸੁਚੱਜੀ ਵਾਰਤਕ ਦੇ ਨਾਲ-ਨਾਲ ਵਿਗਿਆਨਕ ਸਮਝ ਨੂੰ ਵਿਕਸਤ ਕਰਨ ਦਾ ਭਰਪੂਰ ਯਤਨ ਕੀਤਾ ਹੈ।ਪੰਜਾਬੀ ਸਾਹਿਤ ਅਕਾਡਮੀ ਦੀ ਪੁਰਸਕਾਰ ਕਮੇਟੀ ਨੇ ਪੰਜਾਬੀ ਭਵਨ ਵਿਖੇ ਹੋਈ ਮੀਟਿੰਗ ਵਿਚ ਸਾਲ 2016 ਅਤੇ ਸਾਲ 2017 ਦੇ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਦਾ ਸਰਬ-ਸੰਮਤੀ ਨਾਲ ਫੈਸਲਾ ਕੀਤਾ ਗਿਆ, ਜਿਸ ਵਿਚ 2016 ਦਾ ਪੁਰਸਕਾਰ ਸੁਰਜੀਤ ਸਿੰਘ ਢਿੱਲੋਂ ਨੂੰ ਅਤੇ ਸਾਲ 2017 ਦਾ ਪੁਰਸਕਾਰ ਡਾ. ਤਰਸੇਮ ਨੂੰ ਭੇਟਾ ਕੀਤੇ ਜਾਣਗੇ।
ਇਨ੍ਹਾਂ ਪੁਰਸਕਾਰਾਂ ਦੀ ਰਸਮੀ ਪ੍ਰਵਾਨਗੀ 12 ਮਾਰਚ ਨੂੰ ਹੋ ਰਹੀ ਪ੍ਰਬੰਧਕੀ ਬੋਰਡ ਦੀ ਮੀਟਿੰਗ ਵਿਚ ਲਈ ਜਾਵੇਗੀ।
12 ਮਾਰਚ ਨੂੰ ਹੀ ਬਾਅਦ ਦੁਪਹਿਰ ਇਹ ਸਮਾਗਮ ਆਯੋਜਨ ਕਰਕੇ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਕਿਉਂਕਿ ਰੂਪ ਸਿੰਘ ਰੂਪਾ ਅਮਰੀਕਾ ਤੋਂ ਆਏ ਹੋਏ ਹਨ ਅਤੇ ਉਹ ਇਸ ਸਮਾਗਮ ਵਿਚ ਸ਼ਾਮਲ ਹੋਣਗੇ।
ਪੰਜਾਬੀ ਸਾਹਿਤ ਅਕਾਡਮੀ ਦੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜਿੰਦਰ ਸਿੰਘ ਧਨੋਆ ਅਤੇ ਭੁਪਿੰਦਰ ਸਿੰਘ ਸੰਧੂ ਨੇ ਸਮੂਹ ਸੰਗੀਤ ਪ੍ਰੇਮੀਆਂ ਨੂੰ ਸਮਾਗਮ ਵਿਚ
ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਹੈ।

307 Views

e-Paper