ਇਨੈਲੂਆਂ ਦਾ ਫਿਰ ਕੁਟਾਪਾ

ਨਵੀਂ ਦਿੱਲੀ । ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ 'ਤੇ ਦਿੱਲੀ ਪੁਲਸ ਨੇ ਲਾਠੀਚਾਰਜ ਕਰ ਦਿੱਤਾ। ਇਨੈਲੋ ਵਰਕਰ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਸਨ। ਉਹ ਪੁਲਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜ ਕੇ ਸੰਸਦ ਦਾ ਘਿਰਾਓ ਕਰਨ ਲਈ ਵਧ ਰਹੇ ਸਨ। ਪੁਲਸ ਨੇ ਇਨੈਲੋ ਵਰਕਰਾਂ ਨੂੰ ਰਸਤੇ ਵਿੱਚ ਰੋਕ ਲਿਆ ਤੇ ਲਾਠੀਚਾਰਜ ਕਰ ਦਿੱਤਾ। ਇਸ ਵਿੱਚ ਕਈ ਇਨੈਲੋ ਵਰਕਰ ਜ਼ਖਮੀ ਵੀ ਹੋ ਗਏ।ਹਰਿਆਣਾ ਬਜਟ ਸੈਸ਼ਨ ਦੌਰਨ ਇਨੈਲੋ ਵੱਲੋਂ ਐਸ.ਵਾਈ.ਐਲ. ਦੇ ਮੁੱਦੇ 'ਤੇ ਸੰਸਦ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਇਨੈਲੋ ਲੀਡਰਾਂ ਵੱਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਵੀ ਕੀਤਾ ਗਿਆ। ਸੰਸਦ ਦਾ ਘਿਰਾਓ ਕਰਨ ਜਾ ਰਹੇ ਇਨੈਲੋ ਵਰਕਰਾਂ ਨੂੰ ਪੁਲਸ ਨੇ ਰੋਕ ਲਿਆ। ਇਨੈਲੋ ਨੇਤਾਵਾਂ ਦਾ ਕਹਿਣਾ ਹੈ ਕਿ ਐਸ.ਵਾਈ.ਐਲ. ਨਹਿਰ ਹਰਿਆਣਾ ਦੀ ਜੀਵਨ ਰੇਖਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਪੰਜਾਬ ਸਰਕਾਰ ਪਾਣੀ ਨਹੀਂ ਦੇ ਰਹੀ। ਇਸ ਲਈ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਦੇਵੇ।