Latest News
ਪੰਜਾਬ 'ਚ ਡੀ ਟੀ ਓ ਦਫ਼ਤਰ ਬੰਦ ਕਰਨ ਦਾ ਫੈਸਲਾ

Published on 18 Mar, 2017 11:39 AM.

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਕਾਂਗਰਸ ਸਰਕਾਰ ਦੀ ਪਲੇਠੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿੱਚ 140 ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਤੋਂ ਇਲਾਵਾ ਵੀ ਆਈ ਪੀ ਕਲਚਰ ਨੂੰ ਖ਼ਤਮ ਕਰਨ ਦੇ ਤਹਿਤ ਮੁੱਖ ਮੰਤਰੀ ਸਮੇਤ ਕੋਈ ਵੀ ਮੰਤਰੀ ਲਾਲ ਬੱਤੀ ਨਹੀਂ ਲਗਾਏਗਾ।ਇਸ ਤੋਂ ਇਲਾਵਾ ਪੰਜਾਬ ਵਿੱਚ ਕਿਸੇ ਵੀ ਪ੍ਰੋਜੈਕਟ ਦਾ ਨੀਂਹ ਪੱਥਰ ਸੰਬੰਧੀ ਬੋਰਡ ਨਹੀਂ ਲਾਇਆ ਜਾਵੇਗਾ।ਇਸ ਤੋਂ ਇਲਾਵਾ ਮੰਤਰੀ ਅਤੇ ਵਿਧਾਇਕ ਹਰ ਸਾਲ ਆਪਣੀ ਸੰਪਤੀ ਦੀ ਲਿਸਟ ਵਿਧਾਨ ਸਭਾ ਵਿੱਚ ਸੌਂਪਣਗੇ। ਇਸ ਤੋਂ ਇਲਾਵਾ ਲੋਕਪਾਲ ਬਿੱਲ ਵੀ ਲਿਆਂਦਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਖ਼ਿਲਾਫ਼ ਕਾਰਵਾਈ ਦੀ ਵਿਵਸਥਾ ਹੋਵੇਗੀ।ਕੈਬਨਿਟ ਵਿੱਚ ਹਲਕਾ ਇੰਚਾਰਜ ਸਿਸਟਮ ਨੂੰ ਵੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ।ਇਸ ਤੋਂ ਇਲਾਵਾ ਪੁਲਸ ਰਿਫਾਰਮ ਲੈ ਕੇ ਆਉਣ ਦਾ ਵੀ ਫ਼ੈਸਲਾ ਲਿਆ ਗਿਆ ਅਤੇ ਪੁਲਸ ਕਰਮੀਆਂ ਦੀ ਡਿਊਟੀ ਦਾ ਸਮਾਂ ਨਿਰਧਾਰਿਤ ਹੋਵੇਗਾ।ਡੀ ਟੀ ਓ ਦਾ ਦਫ਼ਤਰ ਪੂਰੇ ਪੰਜਾਬ ਵਿੱਚੋਂ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਪੂਰਾ ਕੰਮ ਐੱਸ ਡੀ ਐੱਮ ਹਵਾਲੇ ਹੋਵੇਗਾ, ਭਾਵ ਐੱਸ ਡੀ ਐੱਮ ਹੁਣ ਲਾਇਸੈਂਸ ਬਣਾਉਗੇ।
ਨਸ਼ੇ ਦੇ ਮੁੱਦੇ ਉੱਤੇ ਸੂਬੇ ਵਿੱਚ ਟਾਸਕ ਫੋਰਸ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੀ ਅਗਵਾਈ ਪੰਜਾਬ ਪੁਲਸ ਦੇ ਸੀਨੀਅਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਕਰਨਗੇ।
ਇਸ ਦੇ ਨਾਲ ਹੀ ਕੈਬਨਿਟ ਵਿੱਚ ਪੰਜਾਬ ਦੀ ਵਿੱਤੀ ਸਥਿਤੀ ਸੰਬੰਧੀ ਵ੍ਹਾਈਟ ਪੇਪਰ ਤਿਆਰ ਕਰਨ ਲਈ ਵੀ ਆਖਿਆ ਗਿਆ ਹੈ।

308 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper