ਕਮਲ ਸ਼ਰਮਾ ਨੂੰ ਦਿਲ ਦਾ ਦੌਰਾ


ਲੁਧਿਆਣਾ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੂੰ ਦਿਲ ਦਾ ਦੌਰਾ ਪੈਣ ਕਰਕੇ ਲੁਧਿਆਣਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 47 ਸਾਲਾ ਕਮਲ ਸ਼ਰਮਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਹਿਲਾਂ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਫਿਰ ਹਾਲਤ ਗੰਭੀਰ ਹੋਣ ਦੇ ਚਲਦੇ ਉਨ੍ਹਾ ਨੂੰ ਲੁਧਿਆਣਾ ਦੇ ਡੀ ਐੱਮ ਸੀ ਵਿੱਚ ਰੈਫ਼ਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕਮਲ ਸ਼ਰਮਾ ਨੇ ਸਵੇਰੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਕਮਲ ਸ਼ਰਮਾ ਦੇ ਦਿਲ ਦੀਆਂ ਨਾੜਾਂ 'ਚ ਜਾਮ ਹੈ। ਡਾਕਟਰਾਂ ਅਨੁਸਾਰ ਫ਼ਿਲਹਾਲ ਕਮਲ ਸ਼ਰਮਾ ਦੀ ਹਾਲਤ ਸਥਿਰ ਹੈ।