ਕੇਜਰੀਵਾਲ ਨੇ ਸਾਰੀਆਂ ਉਮੀਦਾਂ ਤੋੜ ਦਿੱਤੀਆਂ : ਅੰਨਾ ਹਜ਼ਾਰੇ


ਨਵੀਂ ਦਿੱਲੀ (ਨ ਜ਼ ਸ)-ਸਮਾਜ ਸੇਵੀ ਅੰਨਾ ਹਜ਼ਾਰੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਦੇ ਚੱਕਰ 'ਚ ਪੈ ਕੇ ਕੇਜਰੀਵਾਲ ਸਾਰੇ ਸਿਧਾਂਤਾਂ ਨੂੰ ਭੁੱਲ ਚੁੱਕੇ ਹਨ। ਅੰਨਾ ਹਜ਼ਾਰੇ ਨੇ ਇਹ ਗੁੱਸਾ ਸ਼ੁਗਲੂ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸੰਵਿਧਾਨ ਦੀ ਪਾਲਣਾ ਨਹੀਂ ਕੀਤੀ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਉਹ ਕਦੇ ਵੀ ਕੇਜਰੀਵਾਲ ਦਾ ਸਾਥ ਨਹੀਂ ਦੇਣਗੇ, ਕਿਉਂਕਿ ਉਸ ਨੇ ਸਾਰੀਆਂ ਉਮੀਦਾਂ ਤੋੜ ਦਿੱਤੀਆਂ ਹਨ। ਹਜ਼ਾਰੇ ਨੇ ਕਿਹਾ ਕਿ ਉਹ ਸ਼ੁਗਲੂ ਰਿਪੋਰਟ ਦੇਖ ਕੇ ਬਹੁਤ ਦੁਖੀ ਹੋਏ ਹਨ, ਕਿਉਂਕਿ ਉਨ੍ਹਾ ਨੇ ਕੇਜਰੀਵਾਲ ਨਾਲ ਮਿਲ ਕੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜੀ ਸੀ, ਪਰ ਉਸ ਨੇ ਸਾਰੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ।