ਜਹਾਜ਼ ਨਾਲ ਪੰਛੀ ਟਕਰਾਇਆ, ਵਾਲ-ਵਾਲ ਬਚੇ 254 ਮੁਸਾਫ਼ਰ


ਕੋਲਕਾਤਾ (ਨਵਾਂ ਜ਼ਮਾਨਾ ਸਰਵਿਸ)
ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ ਦੇ ਦਿੱਲੀ ਤੋਂ ਕੋਲਕਾਤਾ ਜਾ ਰਹੇ ਜਹਾਜ਼ 'ਚ ਅੱਜ ਸਵੇਰੇ ਇੱਕ ਪੰਛੀ ਟਕਰਾ ਗਿਆ, ਜਿਸ ਨਾਲ ਜਹਾਜ਼ ਦੇ ਇੰਜਣ ਨੂੰ ਨੁਕਸਾਨ ਪਹੁੰਚਿਆ। ਪਾਇਲਟਾਂ ਨੇ ਸਮਝਦਾਰੀ ਨਾਲ ਜਹਾਜ਼ ਨੂੰ ਸੁਰੱਖਿਅਤ ਕੋਲਕਾਤਾ ਉਤਾਰ ਲਿਆ। ਇਸ ਜਹਾਜ਼ ਨੇ ਸੋਮਵਾਰ ਸਵੇਰੇ 6.43 ਵਜੇ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਏਅਰ ਇੰਡੀਆ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਹਵਾਈ ਅੱਡੇ 'ਤੇ ਉਤਰਦੇ ਸਮੇਂ ਜਹਾਜ਼ ਨਾਲ ਪੰਛੀ ਟਕਰਾ ਗਿਆ। ਇਸ ਜਹਾਜ਼ 'ਚ ਅਮਲੇ ਦੇ ਮੈਂਬਰਾਂ ਸਮੇਤ 254 ਵਿਅਕਤੀ ਸਵਾਰ ਸਨ।