ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ


ਜੋਗਾ (ਬਲਜਿੰਦਰ ਬਾਵਾ)-ਜੋਗਾ ਦੇ ਇੱਕ ਹੋਰ ਕਿਸਾਨ ਨੇ ਜ਼ਹਿਰਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਭਰਾ ਗੁਰਮੀਤ ਸਿੰਘ ਨੇ ਦੱਸਿਆ ਕਿ ਕਿਸਾਨ ਗੁਰਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ (55) ਸਾਲ ਵਾਸੀ ਜੋਗਾ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ ਕਰਜ਼ਾ ਲੱਗਭੱਗ ਤਿੰਨ ਲੱਖ ਹੋਣ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਆਪਣੇ ਹੀ ਖੇਤ ਜਾ ਕੇ ਜ਼ਹਿਰ ਪੀ ਲਿਆ। ਜ਼ਮੀਨ ਘੱਟ ਤੇ ਕਰਜ਼ਾ ਵੱਧ ਜਾਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਤੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਸੀ। ਮ੍ਰਿਤਕ ਆਪਣੇ ਪਿੱਛੇ ਇੱਕ ਲੜਕਾ ਅਤੇ ਪਤਨੀ ਛੱਡ ਗਿਆ। ਕਿਸਾਨ ਯੂਨੀਅਨ ਅਤੇ ਪਰਵਾਰ ਵੱਲਂੋ ਸਰਕਾਰ ਨੂੰ ਕਰਜ਼ਾ ਮੁਆਫ ਕਰਕੇ ਸਹਾਇਤਾ ਕਰਨ ਲਈ ਕਿਹਾ ਗਿਆ।