ਸਿੱਧੂ ਵੱਲੋਂ ਜਲੰਧਰ ਤੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਨੂੰ ਬਰੇਕਾਂ


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਬਾਦਲ ਸਰਕਾਰ ਦੇ ਕਾਰਜਕਾਲ 'ਚ ਜੋ ਕੰਮ ਅਧੂਰੇ ਰਹਿ ਗਏ ਸਨ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੱਧੂ ਨੇ ਉਨ੍ਹਾਂ ਕੰਮਾਂ ਨੂੰ ਪੂਰਾ ਕਰਨ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਨੇ ਜਲੰਧਰ ਤੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਦੀ ਫਾਈਲ ਰੱਦ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਉਹ ਪ੍ਰਾਜੈਕਟ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਨੇ ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਦੇ ਸਮਾਰਟ ਸਿਟੀ ਪ੍ਰਾਜੈਕਟ ਦੇ ਤਹਿਤ ਚੁਣੇ ਸਨ।ਇਨ੍ਹਾਂ ਸ਼ਹਿਰਾਂ 'ਚ ਪ੍ਰਾਜੈਕਟ ਨੂੰ ਲੈ ਕੇ ਸਰਕਾਰ ਪਹਿਲਾਂ ਹੀ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਦਿੱਤੀ ਸੀ।
ਲੁਧਿਆਣਾ ਨੇ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਲੈ ਕੇ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਸੀ।ਸਰਕਾਰ ਨੇ ਇਸ ਦੇ ਲਈ 200 ਕਰੋੜ ਦੀ ਗ੍ਰਾਂਟ ਵੀ ਜਾਰੀ ਕਰ ਦਿੱਤੀ ਸੀ, ਪਰ ਰਾਜ ਸਰਕਾਰ ਇਸ 'ਚ ਮੈਚਿੰਗ ਗ੍ਰਾਂਟ ਦੇ ਰੂਪ 'ਚ ਸਿਰਫ 32 ਕਰੋੜ ਰੁਪਏ ਹੀ ਜਾਰੀ ਕਰ ਸਕੀ ਸੀ।
ਆਪਣੀ ਸਰਕਾਰ ਮੰਤਰੀ ਅਨਿਲ ਜੋਸ਼ੀ ਨੇ ਸਾਬਕਾ ਸਰਕਾਰ ਦੇ ਆਖਰੀ ਦਿਨਾਂ ਦੇ ਕਾਰਜਕਾਲ 'ਚ ਤਕਨੀਕੀ ਸਲਾਹਕਾਰ ਦੀ ਨਿਯੁਕਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਟੈਂਡਰ ਲੇਟ ਹੋ ਗਿਆ।ਉਸੇ ਦੌਰਾਨ ਕੋਡ ਆਫ ਕੰਡਕਟ ਲਾਗੂ ਹੋ ਗਿਆ ਤੇ ਪ੍ਰਾਜੈਕਟ ਰੁੱਕ ਗਿਆ।ਫਿਲਹਾਲ ਸਿੱਧੂ ਦੇ ਕੋਲ ਜਲੰਧਰ ਤੇ ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਦੀ ਫਾਈਲ ਭੇਜੀ ਗਈ ਸੀ, ਜਿਸ ਨੂੰ ਸਿੱਧੂ ਵਲੋਂ ਰੱਦ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲ ਪਰਵਾਰ 'ਤੇ ਵੱਡਾ ਹਮਲਾ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੀ ਆਮਦਨ ਬਾਦਲਾਂ ਦਾ ਕਾਰੋਬਾਰ ਬਣ ਗਈ ਸੀ।ਟਰਾਂਪੋਰਟ, ਕੇਬਲ, ਰੇਤਾ-ਬਜਰੀ ਆਦਿ ਸਭ ਕਾਰੋਬਾਰ 'ਤੇ ਅਕਾਲੀਆਂ ਦਾ ਕਬਜ਼ਾ ਸੀ।ਸਿੱਧੂ ਨੇ ਕਿਹਾ ਕਿ ਹੁਣ ਸਭ ਕੁਝ ਸਾਹਮਣੇ ਆ ਰਿਹਾ ਹੈ। ਬਾਦਲ ਸਰਕਾਰ ਨੇ ਕੇਂਦਰੀ ਫੰਡਾਂ ਵਿੱਚ ਆਪਣਾ 368 ਕਰੋੜ ਰੁਪਏ ਸ਼ੇਅਰ ਹੀ ਨਹੀਂ ਦਿੱਤਾ ਸੀ। ਇਸ ਲਈ ਹੁਣ ਭਾਰਤ ਸਰਕਾਰ ਫੰਡ ਦੇਣ ਤੋਂ ਇਨਕਾਰ ਕਰ ਰਹੀ ਹੈ।ਉਨ੍ਹਾਂ ਨੇ ਬਾਦਲਾਂ 'ਤੇ ਹਮਲਾ ਕਰਦਿਆਂ ਕਿਹਾ ਕਿ ਇਹ ਜੋ ਵਿਕਾਸ ਪੁਰਸ਼ ਬਣੇ ਫਿਰਦੇ ਹਨ, ਅਸਲ ਵਿੱਚ ਵਿਨਾਸ਼ ਪੁਰਸ਼ ਹਨ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਕਮਿਸ਼ਨ ਦਾ 125 ਕਰੋੜ ਰੁਪਇਆ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਾਦਲ ਪਿਉ-ਪੁੱਤ ਨੂੰ ਬਹਿਸ ਦੀ ਚੁਣੌਤੀ ਦਿੰਦੇ ਹਨ।