ਰਾਹੁਲ ਨੂੰ ਸਹਾਰਨਪੁਰ ਜਾਣ ਦੀ ਆਗਿਆ ਨਾ ਦਿੱਤੀ ਯੂ ਪੀ ਪ੍ਰਸ਼ਾਸਨ ਨੇ


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਯੂ ਪੀ ਪੁਲਸ ਨੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਹਿੰਸਾ ਤੋਂ ਪ੍ਰਭਾਵਤ ਸਹਾਰਨਪੁਰ ਦਾ ਦੌਰਾ ਕਰਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾ ਸ਼ਨੀਵਾਰ ਸਹਾਰਨਪੁਰ ਜਾਣਾ ਸੀ।
ਉਧਰ ਕਾਂਗਰਸ ਆਗੂ ਪੀ ਐਲ ਪੁਨੀਆ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਇਜ਼ਾਜਤ ਨਾ ਦਿੱਤੇ ਜਾਣ ਦੇ ਬਾਵਜੂਦ ਰਾਹੁਲ ਗਾਂਧੀ ਸਹਾਰਨਪੁਰ ਜਾਣਗੇ। ਏ ਡੀ ਜੀ ਪੀ (ਲਾਅ ਐਂਡ ਆਰਡਰ) ਆਦਿੱਤਿਆ ਮਿਸ਼ਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਸਹਾਰਨਪੁਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਬਸਪਾ ਸੁਪਰੀਮੋ ਮਾਇਆਵਤੀ ਨੇ ਹਿੰਸਾ ਤੋਂ ਪ੍ਰਭਾਵਤ ਸਹਾਰਨਪੁਰ ਦਾ ਦੌਰਾ ਕੀਤਾ ਸੀ।