ਡਾ. ਜਸਪਾਲ ਸਿੰਘ ਸੰਧੂ ਗੁਰੂ ਨਾਨਕ 'ਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਨਿਯੁਕਤ


ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)
ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਵੀ ਪੀ ਸਿੰਘ ਬਦਨੌਰ ਨੇ ਵਿਸ਼ਵ ਪ੍ਰਸਿੱਧ ਉੱਘੇ ਵਿਦਵਾਨ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾ ਦੀ ਇਹ ਨਿਯੁਕਤੀ ਜਾਇਨ ਕਰਨ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ। ਉਹ ਇਸ ਵੇਲੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਵੀਂ ਦਿੱਲੀ ਵਿਖੇ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਪ੍ਰੋ. ਸੰਧੂ ਨੇ ਇਸ ਤੋਂ ਪਹਿਲਾਂ ਵੱਖ-ਵੱਖ ਮਹੱਤਵਪੂਰਨ ਅਕਾਦਮਿਕ ਅਤੇ ਪ੍ਰਸ਼ਾਸਨਿਕ ਅਹੁਦਿਆਂ 'ਤੇ ਰਹਿੰਦੇ ਹੋਏ ਸਫਲਤਾਪੂਰਵਕ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾ ਯੂਨੀਵਰਸਿਟੀ ਸਿਸਟਮ ਵਿਚ ਡਿਪਾਰਟਮੈਂਟ ਆਫ ਸਪੋਰਟਸ ਮੈਡੀਸਨ ਵਿਭਾਗ ਨੂੰ ਲਿਆਂਦਾ, ਜੋ ਕਿ 2004 ਵਿਚ ਸੈਂਟਰ ਵਿਦ ਪੋਟੈਂਸ਼ੀਅਲ ਫਾਰ ਐਕਸੀਲੈਂਸ ਇਨ ਪਾਰਟੀਕੁਲਰ ਏਰੀਆ ਅਧੀਨ ਆਇਆ।