Latest News

ਹੁਣ ਲੁਧਿਆਣਾ ਦੇ ਰਿਆਨ ਸਕੂਲ 'ਚ ਚੌਥੀ ਦੇ ਬੱਚੇ 'ਤੇ ਕਹਿਰ

Published on 29 Sep, 2017 11:43 AM.


ਲੁਧਿਆਣਾ, (ਨਵਾਂ ਜ਼ਮਾਨਾ ਸਰਵਿਸ)
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਾਇਨ ਇੰਟਰਨੈਸ਼ਨਲ ਸਕੂਲ ਵਿੱਚ ਬੱਚੇ ਦੀ ਹੱਤਿਆ ਦਾ ਮਾਮਲਾ ਅਜੇ ਠੰਢਾ ਨਹੀਂ ਹੋਇਆ ਸੀ ਤੇ ਹੁਣ ਲੁਧਿਆਣਾ ਵਿੱਚ ਏਸੇ ਸਕੂਲ ਦੇ ਬੱਚੇ 'ਤੇ ਕਹਿਰ ਢਾਹਿਆ ਗਿਆ ਹੈ। ਲੁਧਿਆਣਾ ਸ਼ਹਿਰ ਦੇ ਜਮਾਲਪੁਰ ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਦੇ ਦੋ ਆਧਿਆਪਕਾਂ ਵੱਲੋਂ ਚੌਥੀ ਕਲਾਸ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਇਸ ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ ਅਤੇ ਪੁਲਸ ਥਾਣੇ ਸ਼ਿਕਾਇਤ ਕੀਤੀ ਹੈ। ਦੂਜੇ ਪਾਸੇ ਸਕੂਲ ਦੀ ਪ੍ਰਿੰਸੀਪਲ ਨੇ ਇਨ੍ਹਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਹੈ। ਰਿਆਨ ਇੰਟਰਨੈਸ਼ਨਲ ਸਕੂਲ ਵਿੱਚ ਚੌਥੀ ਜਮਾਤ ਦੇ ਵਿਦਿਆਰਥੀ ਮਨਮੁੱਖ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਬੁੱਧਵਾਰ ਨੂੰ ਉਨ੍ਹਾਂ ਦੇ ਬੇਟੇ ਦਾ ਕਿਸੇ ਹੋਰ ਬੱਚੇ ਨਾਲ ਸਕੂਲ ਵਿੱਚ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਮਨਮੁੱਖ ਦੀ ਕਲਾਸ ਟੀਚਰ ਨੇ ਮਾਪਿਆਂ ਨੂੰ ਬੁਲਾਇਆ ਸੀ। ਇਸ ਮਗਰੋਂ ਮਨਮੁੱਖ ਦੀ ਮਾਂ ਸਕੂਲ ਟੀਚਰ ਅਤੇ ਪ੍ਰਿੰਸੀਪਲ ਨੂੰ ਮਿਲਣ ਗਈ ਸੀ। ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਵੀਰਵਾਰ ਸਵੇਰੇ ਜਦੋਂ ਉਨ੍ਹਾਂ ਦਾ ਬੇਟਾ ਮਨਮੁੱਖ ਸਕੂਲੇ ਪਹੁੰਚਿਆ ਤਾਂ ਪ੍ਰਿੰਸੀਪਲ ਨੇ ਆਪਣੇ ਦਫ਼ਤਰ ਵਿੱਚ ਬੁਲਾ ਕੇ ਡਾਂਟਿਆ ਅਤੇ ਉਸ ਨੂੰ ਸਕੂਲ ਵਿੱਚੋਂ ਸਸਪੈਂਡ ਕਰ ਦਿੱਤਾ। ਇਸ ਤੋਂ ਬਾਅਦ ਦਫ਼ਤਰ ਵਿੱਚ ਮੌਜੂਦ ਇੱਕ ਮਹਿਲਾ ਅਤੇ ਮਰਦ ਟੀਚਰ ਬੱਚੇ ਨੂੰ ਇੱਕ ਕਲਾਸ ਰੂਮ ਵਿੱਚ ਲੈ ਗਏ। ਉਨ੍ਹਾਂ ਦੋਸ਼ ਲਾਇਆ ਕਿ ਕਲਾਸ ਵਿੱਚ ਦੋਨਾਂ ਅਧਿਆਪਕਾਂ ਨੇ ਮਨਮੁੱਖ ਨੂੰ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ। ਉਨ੍ਹਾਂ ਨੇ ਮਨਮੁੱਖ ਦੀ ਪਿੱਠ, ਧੌਣ, ਬਾਂਹਾਂ, ਛਾਤੀ ਅਤੇ ਦੋਹਾਂ ਲੱਤਾਂ 'ਤੇ ਡੰਡੇ ਮਾਰੇ। ਉਨ੍ਹਾਂ ਦੱਸਿਆ ਕਿ ਬੇਟੇ ਦੇ ਸਰੀਰ 'ਤੇ ਕੁੱਟਮਾਰ ਦੇ ਡੂੰਘੇ ਨਿਸ਼ਾਨ ਦਿਖਾਈ ਦੇ ਰਹੇ ਹਨ। ਪੀੜਤ ਬੱਚੇ ਨੇ ਘਰ ਪਹੁੰਚ ਕੇ ਸਾਰੀ ਜਾਣਕਾਰੀ ਮਾਪਿਆਂ ਨੂੰ ਦਿੱਤੀ। ਮਾਪੇ ਜਦੋਂ ਇਸ ਬਾਰੇ ਗੱਲ ਕਰਨ ਲਈ ਸਕੂਲ ਪਹੁੰਚੇ ਤਾਂ ਸਕੂਲ ਪ੍ਰਬੰਧਕਾਂ ਨੇ ਸਾਰੇ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ। ਓਧਰ ਥਾਣਾ ਜਮਾਲਪੁਰ ਦੇ ਐਸ ਐਚ ਓ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਇਸ ਸੰਬੰਧੀ ਸ਼ਿਕਾਇਤ ਮਿਲ ਗਈ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਜੇ ਦੋਸ਼ ਸਹੀ ਪਾਏ ਗਏ ਤਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ। ਸਕੂਲ ਦੇ ਪ੍ਰਿੰਸੀਪਲ ਗੁਰਪਾਲ ਆਨੰਦ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਛੁੱਟੀ ਤੋਂ ਬਾਅਦ ਮਨਮੁੱਖ ਨੇ ਕਿਸੇ ਬੱਚੇ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਸੀ, ਜਿਸ ਕਾਰਨ ਬੱਚੇ ਦਾ ਦੰਦ ਟੁੱਟ ਗਿਆ ਸੀ। ਇਸ ਤੋਂ ਬਾਅਦ ਮਨਮੁੱਖ ਨੂੰ ਇੱਕ ਮਹੀਨੇ ਲਈ ਸਕੂਲ 'ਚੋਂ ਕੱਢ ਦਿੱਤਾ ਗਿਆ ਸੀ। ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਦੇ ਦੋ ਆਧਿਆਪਕਾਂ ਵੱਲੋਂ ਚੌਥੀ ਕਲਾਸ ਦੇ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਪਿਆਂ ਨੇ ਬੁਰੀ ਤਰ੍ਹਾਂ ਜ਼ਖ਼ਮੀ ਇਸ ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ ਅਤੇ ਪੁਲਸ ਥਾਣੇ ਸ਼ਿਕਾਇਤ ਕੀਤੀ ਹੈ ਦੂਜੇ ਪਾਸੇ ਸਕੂਲ ਦੀ ਪ੍ਰਿੰਸੀਪਲ ਨੇ ਇਨ੍ਹਾਂ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਹੈ।

227 Views

e-Paper