ਰਾਇਨ ਕਤਲ ਮਾਮਲਾ; ਪਿੰਟੋ ਪਰਵਾਰ ਨੂੰ ਮਿਲੀ ਅਗਾਊਂ ਜ਼ਮਾਨਤ


ਗੁੜਗਾਓਂ (ਨਵਾਂ ਜ਼ਮਾਨਾ ਸਰਵਿਸ)
ਪ੍ਰਦੁਮਨ ਦੀ ਹੱਤਿਆ ਦੇ ਮਾਮਲੇ 'ਚ ਰਾਇਨ ਸਕੂਲ ਦੇ ਮਾਲਕ ਪਿੰਟੋ ਪਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਦਿੱਤੀ ਗਈ ਅਗਾਊਂ ਜ਼ਮਾਨਤ ਨੂੰ ਪ੍ਰਦੁਮਨ ਦੇ ਪਿਤਾ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਪ੍ਰਦੁਮਨ ਦੇ ਪਿਤਾ ਵਰੁਣ ਠਾਕੁਰ ਦੇ ਵਕੀਲ ਸੁਸ਼ੀਲ ਟਕੇਰੀਵਾਲ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੈ, ਜਿਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ 'ਚ ਇਸ ਮਾਮਲੇ ਦੀ ਅਗਲੀ ਸੁਣਵਾਈ ਸੱਤ ਅਕਤੂਬਰ ਨੂੰ ਹੋਣੀ ਹੈ। ਇਸ ਤੋਂ ਪਹਿਲਾਂ ਭੋਂਡਸੀ ਦੇ ਰਾਇਨ ਇੰਟਰਨੈਸ਼ਨਲ ਸਕੂਲ 'ਚ 7 ਸਾਲਾ ਪ੍ਰਦੁਮਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਅੱਤਲ ਕਾਰਜਕਾਰੀ ਪ੍ਰਚਾਰਕ ਨੀਰਜਾ ਬਤਰਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ।