Latest News

ਕਰਜ਼ੇ ਹੇਠ ਦੱਬੇ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

Published on 13 Nov, 2017 12:24 PM.

ਜੋਗਾ (ਬਲਜਿੰਦਰ ਬਾਵਾ)-ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਦੇ ਕਿਸਾਨ ਵੱਲੋਂ ਖੇਤ ਵਿੱਚ ਜ਼ਹਿਰੀਲੀ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮ ਸਿੰਘ 35 ਸਾਲ ਪੁੱਤਰ ਸਵ. ਹਜੂਰਾ ਸਿੰਘ ਵਾਸੀ ਜੋਗਾ ਨੇ ਬੀਤੇ ਕੱਲ੍ਹ ਆਪਣੇ ਖੇਤ ਜਾ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਦਿੰਦਿਆਂ ਡਾ. ਸਤਪਾਲ ਸਿੰਘ ਜੋਗਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੋਲ ਘਰੇਲੂ ਪੈਲੀ ਇਕ ਏਕੜ ਸੀ, ਜੋ ਕਰਜ਼ੇ ਕਾਰਨ ਪਹਿਲਾਂ ਹੀ ਵਿਕ ਚੁੱਕੀ ਸੀ। ਮ੍ਰਿਤਕ ਦੇ ਪਿਤਾ ਦੀ ਵੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ, ਪਰ ਹੁਣ ਉਹ ਆਪਣੀ ਮਾਤਾ ਦਾ ਇਕੱਲਾ ਹੀ ਸਹਾਰਾ ਸੀ। ਇਸ ਕੋਲ ਆਪਣੀ ਜੱਦੀ ਜ਼ਮੀਨ ਨਹੀਂ ਸੀ, ਉਸ ਨੇ ਚਾਰ ਕਿੱਲੇ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦਾ ਸੀ। ਫਸਲ ਵਿੱਚੋਂ ਆਮਦਨ ਪੂਰੀ ਨਾ ਹੋਣ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ। ਮ੍ਰਿਤਕ ਕਰਮ ਸਿੰਘ ਸਿਰ ਲੱਗਭੱਗ 3 ਲੱਖ ਦਾ ਕਰਜ਼ਾ ਸੀ, ਜੋ ਮੋੜਨ ਤੋਂ ਅਸਮਰੱਥ ਸੀ। ਮ੍ਰਿਤਕ ਆਪਣੇ ਪਿੱਛੇ ਪਰਵਾਰ ਵਿੱਚ ਇਕ ਮਾਤਾ ਅਤੇ ਭੈਣ ਛੱਡ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਆਗੂ ਜਗਜੀਤ ਸਿੰਘ ਜੋਗਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਨਾਲ ਹੀ ਖੁਦਕੁਸ਼ੀਆਂ ਰੁਕ ਸਕਦੀਆਂ ਹਨ।

205 Views

e-Paper