Latest News
ਵੀਡੀਓ ਕਾਨਫਰੰਸ ਰਾਹੀਂ ਲੰਗਾਹ ਦੀ ਅਦਾਲਤ 'ਚ ਪੇਸ਼ੀ

Published on 22 Nov, 2017 08:56 AM.


ਗੁਰਦਾਸਪੁਰ (ਪੱਤਰ ਪ੍ਰੇਰਕ)-ਬਲਾਤਕਾਰ ਮਾਮਲੇ 'ਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ 14 ਦਿਨ ਦੀ ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਡਿਊਟੀ ਮੈਜਿਸਟ੍ਰੇਟ ਗੁਰਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਹੋਈ। ਜੱਜ ਵਲੋਂ ਲੰਗਾਹ ਤੋਂ ਨਿਆਂਇਕ ਹਿਰਾਸਤ ਦੇ ਨਾਲ ਜੁੜੇ ਕੁਝ ਸਵਾਲ ਪੁੱਛਣ ਦੇ ਬਾਅਦ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨ ਦਾ ਵਾਧਾ ਕੀਤਾ ਗਿਆ ਅਤੇ ਹੁਣ ਉਹ 6 ਦਸੰਬਰ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਹੋਣਗੇ।
ਜਾਣਕਾਰੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਨੇਤਾ ਸੁੱਚਾ ਸਿੰਘ ਲੰਗਾਹ ਖਿਲਾਫ਼ 29 ਸਤੰਬਰ ਨੂੰ ਸਿਟੀ ਗੁਰਦਾਸਪੁਰ ਵਿਚ ਆਈ.ਪੀ.ਸੀ ਦੀ ਧਾਰਾ 376 ਦੇ ਤਹਿਤ ਮਾਮਲਾ ਦਰਜ ਹੋਇਆ ਸੀ। ਪੰਜ ਦਿਨ ਭਗੌੜਾ ਰਹਿਣ ਦੇ ਬਾਅਦ ਲੰਗਾਹ ਨੇ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ 9 ਦਿਨ ਪੁਲਸ ਰਿਮਾਂਡ ਰਹਿਣ ਤੋਂ ਬਾਅਦ ਲੰਗਾਹ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ।। ਲੰਗਾਹ ਨੂੰ ਸੁਰੱਖਿਆ ਕਾਰਨਾਂ ਦੇ ਚਲਦੇ ਕਪੂਰਥਲਾ ਜੇਲ੍ਹ ਵਿੱਚ ਰੱਖਿਆ ਗਿਆ ਹੈ। ਇਹੀ ਕਾਰਨ ਹੈ ਕਿ ਦੂਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਦੇ ਚਲਦੇ ਲੰਗਾਹ ਦੀ ਅਦਾਲਤ ਵਿੱਚ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਗਈ ਹੈ।

266 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper