ਸਾਂਪਲਾ ਨੇ ਲਾਏ ਬੂਥ ਕੈਪਚਰ ਦੇ ਦੋਸ਼


ਸੰਗਰੁਰ, (ਪ੍ਰਵੀਨ ਸਿੰਘ)
ਪੰਜਾਬ ਭਾਜਪਾ ਪ੍ਰਧਾਨ ਵਿਜੈ ਸਾਂਪਲਾ ਨੇ ਨਗਰ ਨਿਗਮ ਅਤੇ ਨਗਰ ਪਾਲਕਾ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਵੱਲੋਂ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਹਨ । ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਂਪਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਪਟਿਆਲਾ ਸਮੇਤ ਵੱਖ-ਵੱਖ ਥਾਵਾਂ 'ਤੇ ਬੂਥ ਕੈਪਚਰ ਕੀਤੇ ਗਏ ਅਤੇ ਅਕਾਲੀ-ਭਾਜਪਾ ਦੇ ਵਰਕਰਾਂ 'ਤੇ ਹਮਲਾ ਕੀਤਾ ਗਿਆ।
ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਕਾਂਗਰਸ ਸਰਕਾਰ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਹੈ। ਉਨ੍ਹਾ ਕਿਹਾ ਕਿ ਕਾਂਗਰਸ ਵੱਲੋਂ ਕੀਤੀ ਜਾ ਰਹੀ ਇਹ ਧੱਕੇਸ਼ਾਹੀ ਕਾਂਗਰਸ ਪਾਰਟੀ ਦੇ ਪਤਨ ਦਾ ਮੁੱਢ ਬੰਨ੍ਹੇਗੀ।
ਇਸ ਦੇ ਨਾਲ ਹੀ ਵਿਜੈ ਸਾਂਪਲਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨੂੰ ਇਨ੍ਹਾਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕੋਈ ਭਰੋਸਾ ਨਹੀਂ ਕਿਉਂਕਿ ਇਹ ਚੋਣਾਂ ਪੁਲਸ ਪ੍ਰਸ਼ਾਸਨ ਅਤੇ ਕਾਂਗਰਸ ਲੀਡਰਸ਼ਿਪ ਵੱਲੋਂ ਬੱਲਪੂਰਵਕ ਜਿੱਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਪ੍ਰਧਾਨ ਨੇ ਪਿਛਲੇ ਦਿਨੀਂ ਜ਼ਿਲ੍ਹਾ ਅਕਾਲੀ ਦਲ ਦੀ ਇਸਤਰੀ ਵਿੰਗ ਬਰਨਾਲਾ ਦੀ ਪ੍ਰਧਾਨ ਬਲਵਿੰਦਰ ਕੌਰ ਦੀ ਕਥਿਤ ਤੌਰ 'ਤੇ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੀ ਮੰਗ ਕੀਤੀ। Converted from S