Latest News
ਕੈਪਟਨ ਸਿਰਫ 15 ਮਿੰਟ ਭਾਸ਼ਣ ਕਰਕੇ ਤੁਰਦੇ ਬਣੇ

Published on 17 May, 2018 11:28 AM.


ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਾਰਮਿਕ ਪੋਥੀ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਗੁਰੂ ਦੀ ਸਹੁੰ ਖਾਧੀ ਸੀ ਕਿ ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਵਿੱਚੋਂ ਨਸ਼ਾ ਚਾਰ ਹਫਤਿਆਂ ਵਿਚ ਖਤਮ ਕਰ ਦਿੱਤਾ ਜਾਵੇਗਾ, ਪਰ ਨਸ਼ਾ ਘਟਿਆ ਨਹੀਂ, ਸਗੋਂ ਮਹਿੰਗਾ ਜ਼ਰੂਰ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਵਿਰੋਧੀ ਡੈਪੂ ਸਕੀਮ ਦਾ ਦੂਸਰਾ ਪੜਾਅ ਸ਼ੁਰੂ ਕੀਤਾ ਤੇ ਹਜ਼ਾਰਾਂ ਦੀ ਗਿਣਤੀ ਪੰਡਾਲ ਵਿੱਚ ਬੈਠੀ ਸੰਗਤ ਨੇ ਨਾ ਤਾਂ ਹਾਲੇ ਕੈਪਟਨ ਦਾ ਮੂੰਹ ਹੀ ਨਹੀਂ ਵੇਖਿਆ ਸੀ ਕਿ ਉਹ ਮੌਸਮ ਖਰਾਬ ਹੋਣ ਦਾ ਬਹਾਨਾ ਬਣਾ ਕੇ ਆਪਣੇ ਉਡਣ ਖਟੋਲੇ ਰਾਹੀਂ ਔਹ ਗਏ ਔਹ ਹੋ ਗਏ। ਇਸ ਦੌਰਾਨ ਪੱਤਰਕਾਰਾਂ ਨੂੰ ਸ਼ੱਕ ਦੀ ਨਜ਼ਰ ਵੇਖਿਆ ਜਾਂਦਾ ਰਿਹਾ ਤੇ ਬਹੁਤ ਸਾਰੇ ਪੱਤਰਕਾਰਾਂ ਨੂੰ ਡੀ ਐੱਸ ਪੀ ਨੇ ਰੋਕ ਦਿੱਤਾ। ਪੱਤਰਕਾਰਾਂ ਵੱਲੋਂ ਕੈਪਟਨ ਨੂੰ ਆਪਣਾ ਮੰਗ ਪੱਤਰ ਵੀ ਨਹੀ ਦੇਣ ਦਿੱਤਾ ਗਿਆ। ਕੈਪਟਨ ਦੀ ਇਹ ਫੇਰੀ ਪੂਰੀ ਤਰ੍ਹਾਂ ਸਟੰਟ ਸਿੱਧ ਹੋਈ। ਪੱਤਰਕਾਰਾਂ ਨਾਲ ਵੀ ਪੁਲਸ ਤੇ ਸਿਵਲ ਪ੍ਰਸ਼ਾਸਨ ਨੇ ਬਦਤਮੀਜ਼ੀ ਕੀਤੀ। ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਜ਼ਿਲ੍ਹਾ ਸਿਵਲ ਤੇ ਪੁਲਸ ਪ੍ਰਸ਼ਾਸਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਲੋਕਤੰਤਰ ਦਾ ਗਲਾ ਘੁੱਟਣ ਵਾਲੇ ਡੀ ਐੱਸ ਪੀ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਸ ਮੁੱਖੀ ਤੇ ਡਿਪਟੀ ਕਮਿਸ਼ਨਰ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ।
ਐਸੋਸ਼ੀਏਸ਼ਨ ਨੇ ਫੈਸਲਾ ਕੀਤਾ ਕਿ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ, ਐੱਸ ਐੱਸ ਪੀ ਅਤੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਖਿਲਾਫ ਲੋਕ ਸੰਪਰਕ ਵਿਭਾਗ ਦਫਤਰ ਦੇ ਬਾਹਰ ਰੋਸ ਮੁਜ਼ਾਹਰਾ ਭਲਕੇ 11 ਵਜੇ ਕੀਤਾ ਜਾਵੇਗਾ। ਇਸ ਮੁਜ਼ਾਹਰੇ ਵਿੱਚ ਹੀ ਫੈਸਲਾ ਕੀਤਾ ਜਾਵੇਗਾ ਕਿ ਸ਼ਾਹਕੋਟ ਕਿਸ ਦਿਨ ਜਾ ਕੇ ਰੋਸ ਪ੍ਰਦਰਸ਼ਨ ਕਰਨਾ ਹੈ।

633 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper