Latest News
ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ ਸਾਰੀਆਂ ਪਾਰਟੀਆਂ : ਮਨਮੋਹਨ

Published on 10 Sep, 2018 11:18 AM.


ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਮਵਾਰ ਨੂੰ ਨਰੇਂਦਰ ਮੋਦੀ ਸਰਕਾਰ 'ਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਫੇਲ੍ਹ ਰਹਿਣ ਦਾ ਦੋਸ਼ ਲਾਉਂਦੇ ਹੋਏ ਸਾਰੇ ਵਿਰੋਧੀ ਦਲਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ਨੂੰ ਬਚਾਉਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ। ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ 'ਤੇ ਨਰੇਂਦਰ ਮੋਦੀ ਸਰਕਾਰ ਨੂੰ ਘੇਰਨ ਲਈ ਕਾਂਗਰਸ ਵੱਲੋਂ ਬੁਲਾਏ ਗਏ 'ਭਾਰਤ ਬੰਦ' ਦੇ ਤਹਿਤ ਸੋਮਵਾਰ ਨੂੰ ਹੋਏ ਵਿਰੋਧ ਪ੍ਰਦਰਸ਼ਨ 'ਚ ਸਾਬਕਾ ਪ੍ਰਧਾਨ ਮੰਤਰੀ ਬੋਲ ਰਹੇ ਸਨ। ਰਾਮਲੀਲ੍ਹਾ ਮੈਦਾਨ 'ਚ ਹੋਏ ਵਿਰੋਧ ਪ੍ਰਦਰਸ਼ਨ 'ਚ ਮਨਮੋਹਨ ਸਿੰਘ ਨੇ ਕਿਹਾ ਕਿ ਏਨੀ ਵੱਡੀ ਗਿਣਤੀ 'ਚ ਵਿਰੋਧੀ ਦਲਾਂ ਦੇ ਨੇਤਾਵਾਂ ਦਾ ਸ਼ਾਮਲ ਹੋਣਾ ਬਹੁਤ ਮਹੱਤਵਪੂਰਨ ਕਦਮ ਹੈ।
ਮੋਦੀ ਸਰਕਾਰ ਇਸ ਤਰ੍ਹਾਂ ਦਾ ਬਹੁਤ ਕੁਝ ਕਰ ਚੁੱਕੀ ਹੈ। ਇਸ ਸਰਕਾਰ ਨੂੰ ਬਦਲਣ ਦਾ ਸਮਾਂ ਆਉਣ ਵਾਲਾ ਹੈ। ਅੱਜ ਕਿਸਾਨ, ਨੌਜਵਾਨ ਸਮੇਤ ਹਰ ਤਬਕਾ ਪ੍ਰੇਸ਼ਾਨ ਹੈ। ਮਨਮੋਹਨ ਸਿੰਘ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ 'ਚ ਫੇਲ੍ਹ ਰਹੀ ਹੈ।

350 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper