Latest News
ਕੁਪਵਾੜਾ; ਮੁਕਾਬਲੇ 'ਚ ਦੋ ਅੱਤਵਾਦੀ ਢੇਰ

Published on 11 Sep, 2018 10:50 AM.


ਸ੍ਰੀਨਗਰ (ਨਵਾਂ ਜ਼ਮਾਨਾ ਸਰਵਿਸ)
ਜੰਮੂ-ਕਸ਼ਮੀਰ ਦੇ ਕੁਪਪਾੜਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਇੱਕ ਅਪਰੇਸ਼ਨ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ। ਅੱਤਵਾਦੀਆਂ ਖਿਲਾਫ਼ ਇਹ ਕਾਰਵਾਈ ਕੁਪਵਾੜਾ ਜ਼ਿਲ੍ਹੇ ਦੇ ਗੁਲੂਰਾ ਪਿੰਡ 'ਚ ਕੀਤੀ ਗਈ। ਇਸ ਅਪਰੇਸ਼ਨ 'ਚ ਮਾਰੇ ਗਏ ਅੱਤਵਾਦੀਆਂ ਕੋਲੋਂ ਫੌਜ ਨੇ ਦੋ ਏ ਕੇ 47 ਰਾਈਫ਼ਲ ਸਮੇਤ ਕੁਝ ਹੋਰ ਸਾਮਾਨ ਬਰਾਮਦ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਮੁਕਾਬਲੇ 'ਚ ਮਾਰੇ ਗਏ ਦੋਵੇਂ ਅੱਤਵਾਦੀ ਕੁਪਵਾੜਾ 'ਚ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਇੱਥੇ ਪਹੁੰਚੇ ਸਨ, ਜਿਸ ਤੋਂ ਬਾਅਦ ਫੌਜ ਨੂੰ ਖੁਫ਼ੀਆ ਰਿਪੋਰਟ ਮਿਲੀ ਸੀ।
ਸੂਤਰਾਂ ਮੁਤਾਬਕ ਸੋਮਵਾਰ ਦੇਰ ਰਾਤ ਖੁਫ਼ੀਆ ਏਜੰਸੀਆਂ ਨੂੰ ਕੁਪਵਾੜਾ ਦੇ ਹੰਦਵਾੜਾ ਇਲਾਕੇ 'ਚ ਸਥਿਤ ਗੁਲੂਰਾ ਪਿੰਡ 'ਚ ਦੋ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਫੌਜ ਦੀ 30 ਰਾਸ਼ਟਰੀ ਰਾਈਫ਼ਲ, ਜੰਮੂ-ਕਸ਼ਮੀਰ ਪੁਲਸ ਦੀ ਐੱਸ ਓ ਜੀ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੀ 92ਵੀਂ ਬਟਾਲੀਅਨ ਦੇ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਇੱਕ ਘਰ 'ਚ ਲੁਕੇ ਅੱਤਵਾਦੀਆਂ ਨੇ ਇਲਾਕੇ 'ਚ ਸਖ਼ਤ ਘੇਰਾਬੰਦੀ ਨੂੰ ਦੇਖਦੇ ਹੋਏ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਸਵੇਰੇ ਕਰੀਬ 4 ਵਜੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਅੱਤਵਾਦੀਆਂ ਦੁਆਰਾ ਟਿਕਾਣੇ ਬਣਾਏ ਗਏ ਘਰ ਦੀ ਆਸਪਾਸ ਘੇਰਾਬੰਦੀ ਕਰ ਲਈ। ਇਸ ਤੋਂ ਬਾਅਦ ਕਰੀਬ ਡੇਢ ਘੰਟੇ ਤੱਕ ਦੋਵਾਂ ਪਾਸਿਓਂ ਗੋਲੀਬਾਰੀ 'ਚ ਫੌਜ ਨੇ 2 ਅੱਤਵਾਦੀਆਂ ਨੂੰ ਮੌਕੇ 'ਤੇ ਮਾਰ ਦਿੱਤਾ।
ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰਨ ਤੋਂ ਬਾਅਦ ਫੌਜ ਨੇ ਏ ਕੇ 47 ਰਾਈਫਲ ਅਤੇ ਹੋਰ ਸਾਮਾਨ ਜ਼ਬਤ ਕਰ ਲਿਆ। ਮਾਰੇ ਗਏ ਅੱਤਵਾਦੀ ਦੀ ਪਛਾਣ ਬਾਰਾਮੂਲਾ ਦੇ ਸੋਪੋਰ ਜ਼ਿਲ੍ਹੇ ਦੇ ਨਿਵਾਸੀ ਲਿਆਕਤ ਅਤੇ ਹੰਦਵਾੜਾ ਨਿਵਾਸੀ ਫੁਰਕਾਨ ਦੇ ਰੂਪ 'ਚ ਕੀਤੀ ਗਈ ਹੈ। ਅੱਤਵਾਦੀਆਂ ਖਿਲਾਫ਼ ਇਸ ਕਾਰਵਾਈ ਤੋਂ ਬਾਅਦ ਫੌਜ ਦੇ ਜਵਾਨਾਂ ਗੁਲੂਰਾ ਅਤੇ ਨਜ਼ਦੀਕ ਦੇ ਕਈ ਇਲਾਕਿਆਂ 'ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ। ਇਸ ਤੋਂ ਇਲਾਵਾ ਹੰਦਵਾੜਾ 'ਚ ਤਣਾਅ ਨੂੰ ਦੇਖਦੇ ਹੋਏ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਾ ਦਿੱਤੀ ਗਈ ਹੈ।
ਜਾਣਕਾਰੀ ਹੈ ਕਿ ਸੂਬੇ ਦੀ ਰਾਜਧਾਨੀ ਸ੍ਰੀਨਗਰ 'ਚ ਅਣਪਛਾਤੇ ਅੱਤਵਾਦੀਆਂ ਨੇ ਰਾਤ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਬਾਰੇ ਪੁਲਸ ਨੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਬਾਬਾਦੇਂਗ ਖੇਤਰ 'ਚ ਅੱਤਵਾਦੀਆਂ ਨੇ ਅਬਦੁੱਲ ਅਹਿਮਦ ਗਨੀ (42) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਗਨੀ ਮੂਲ ਰੂਪ ਨਾਲ ਕੁਪਵਾੜਾ ਦੇ ਲੋਲਾਬ ਇਲਾਕੇ ਦਾ ਰਹਿਣ ਵਾਲਾ ਸੀ।

122 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper