ਰਾਜਧਾਨੀ ਐਕਸਪ੍ਰੈੱਸ ਲੀਹੋਂ ਲੱਥੀ; 5 ਮੁਸਾਫਰਾਂ ਦੀ ਮੌਤ

ਬਿਹਾਰ ਦੇ ਛਪਰਾ ਜ਼ਿਲ੍ਹੇ ਵਿੱਚ ਦਿੱਲੀ-ਡਿਬਰੂਗੜ੍ਹ ਰਾਜਧਾਨੀ ਐਕਸਪ੍ਰੈੱਸ ਦੇ ਬਾਰਾਂ ਡੱਬੇ ਪਟੜੀ ਤੋਂ ਉੱਤਰ ਜਾਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਵਿਅਕਤੀ ਜ਼ਖਮੀ ਹੋ ਗਏ। ਦੋ ਗੰਭੀਰ ਜ਼ਖਮੀਆਂ ਨੂੰ ਪਟਨਾ ਦੇ ਸਰਕਾਰੀ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਇੱਕ ਵਿਅਕਤੀ ਹਸਪਤਾਲ ਜਾ ਕੇ ਦਮ ਤੋੜ ਗਿਆ। ਇਹ ਹਾਦਸਾ ਅੱਜ ਤੜਕੇ ਸਵਾ ਦੋ ਵਜੇ ਛਪਰਾ-ਸੋਨਪੁਰ ਸੈਕਸ਼ਨ 'ਤੇ ਵਾਪਿਰਆ। ਹਾਦਸੇ ਸਮੇਂ ਬਹੁਤੇ ਮੁਸਾਫਰ ਆਪਣੀਆਂ ਸੀਟਾਂ 'ਤੇ ਗੂੜ੍ਹੀ ਨੀਂਦ 'ਚ ਸੁੱਤੇ ਪਏ ਸਨ। ਹਾਦਸਾ ਵਾਪਰਨ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹਾਦਸਾ ਵਾਪਰਨ ਤੋਂ ਬਾਅਦ ਛੇਤੀ ਹੀ ਡਾਕਟਰ ਅਤੇ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਸੋਨਪੁਰ ਅਤੇ ਛਪਰਾ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਸੋਨਪੁਰ ਦੇ ਰੇਲਵੇ ਅਧਿਕਾਰੀ ਆਰ ਕੇ ਅੱਗਰਵਾਲ ਨੇ ਦੱਸਿਆ ਕਿ ਇਹ ਹਾਦਸਾ ਅਚਾਨਕ ਬ੍ਰੇਕ ਲਾਏ ਜਾਣ ਕਾਰਨ ਵਾਪਰਿਆ ਹੋ ਸਕਦਾ ਹੈ। ਹਾਦਸੇ ਕਾਰਨ ਰੇਲਵੇ ਆਵਾਜਾਈ ਪ੍ਰਭਾਵਤ ਰਹੀ। ਲੋਕਾਂ ਨੂੰ ਆਪਣੀ ਮੰਜ਼ਲ 'ਤੇ ਪਹੁੰਚਾਉਣ ਲਈ ਵਿਸ਼ੇਸ਼ ਗੱਡੀ ਦਾ ਪ੍ਰਬੰਧ ਕਰਨਾ ਪਿਆ। ਛਪਰਾ ਦੇ ਸਾਂਸਦ ਰਾਜੀਵ ਪ੍ਰਤਾਪ ਰੂਡੀ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਘਟਨਾ ਸੰਬੰਧੀ ਜਾਣਕਾਰੀ ਹਾਸਲ ਕੀਤੀ। ਰੂਡੀ ਨੇ ਕਿਹਾ ਕਿ ਹਾਦਸੇ ਵਾਲੀ ਥਾਂ ਵਾਲਾ ਇਲਾਕਾ ਮਾਓਵਾਦੀਆਂ ਤੋਂ ਪ੍ਰਭਾਵਿਤ ਇਲਾਕਾ ਹੈ ਅਤੇ ਇਸ ਹਾਦਸੇ ਵਿੱਚ ਮਾਓਵਾਦੀਆਂ ਦਾ ਹੱਥ ਹੋ ਸਕਦਾ ਹੈ।rnਰੇਲ ਮੰਤਰੀ ਸਦਾਨੰਦ ਗੌੜਾ ਨੇ ਰੇਲ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹਨਾ ਨੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪÂ,ੇ ਗੰਭੀਰ ਜ਼ਖਮੀਆਂ ਨੂੰ ਇੱਕ-ਇੱਕ ਲੱਖ ਅਤੇ ਮਾਮੂਲੀ ਜ਼ਖਮੀਆਂ ਨੂੰ ਵੀਹ-ਵੀਹ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਹਨਾ ਕਿਹਾ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਰੇਲ ਮੰਤਰੀ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਰੇਲਵੇ ਸੁਰੱਖਿਆ ਕਮਿਸ਼ਨ ਵੱਲੋਂ ਕੀਤੀ ਜਾਵੇਗੀ।rnਗੌੜਾ ਨੇ ਕਿਹਾ ਕਿ ਰੇਲਵੇ ਦੀ ਸੁਰੱਖਿਆ ਨੂੰ ਤਰਜੀਹ ਦਿਤੀ ਜਾਵੇਗੀ। ਉਹਨਾ ਕਿਹਾ ਕਿ ਜਾਂਚ ਤੋਂ ਹੀ ਪਤਾ ਲੱਗੇਗਾ ਕਿ ਇਸ ਹਾਦਸੇ ਪਿੱਛੇ ਮਾਓਵਾਦੀਆਂ ਦਾ ਹੱਥ ਹੈ ਜਾਂ ਅਚਾਨਕ ਘਟਨਾ ਵਾਪਰੀ ਹੈ। ਉਨ੍ਹਾ ਕਿਹਾ ਕਿ ਹਾਦਸੇ ਵਿੱਚ ਜੇ ਕਿਸੇ ਅਫਸਰ ਦੀ ਕੁਤਾਹੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਰੇਲ ਮੰਤਰੀ ਸਦਾਨੰਦ ਗੌੜਾ, ਰੇਲ ਰਾਜ ਮੰਤਰੀ ਮਨੋਜ ਸਿਨਹਾ ਅਤੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਹਾਦੇਸ ਵਾਲੀ ਥਾਂ ਦਾ ਜਾਇਜ਼ਾ ਲਿਆ ਜਾਵੇਗਾ। ਓਧਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਇਸ ਹਾਦਸੇ ਨੂੰ ਮਾਓਵਾਦੀਆਂ ਨਾਲ ਜੋੜਨਾ ਜਲਦਬਾਜ਼ੀ ਹੋਵੇਗੀ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਇਸ ਹਾਦਸੇ ਦੀ ਹਰ ਪਹਿਲੂ ਤੋਂ ਜਾਂਚ ਕਰੇਗੀ। ਉਹਨਾਂ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਮੌਜੂਦ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਪ੍ਰਧਾਨ ਮੰਤਰੀ ਨੂੰ ਸਾਰੇ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਗਿਆ ਹੈ।rnਆਈ ਬੀ ਨੇ ਪਹਿਲਾਂ ਹੀ ਕੀਤਾ ਸੀ ਅਲਰਟrnਪਟਨਾ (ਨ ਜ਼ ਸ)-ਆਈ ਬੀ ਨੇ ਨਕਸਲੀ ਹਮਲੇ ਬਾਰੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ। ਆਈ ਬੀ ਨੇ ਨਕਸਲੀਆਂ ਦੇ ਬੰਦ ਦੇ ਮੱਦੇਨਜ਼ਰ ਸੰਭਾਵਤ ਹਿੰਸਾ ਦਾ ਅਲਰਟ ਜਾਰੀ ਕੀਤਾ ਸੀ। ਆਈ ਬੀ ਨੇ ਖਾਸ ਤੌਰ 'ਤੇ ਸਾਰਨ, ਗੋਪਾਲਗੰਜ, ਮੁਜ਼ੱਫਰਪੁਰ ਅਤੇ ਸਿਵਾਨ ਜ਼ਿਲ੍ਹਿਆਂ ਵਿੱਚ ਅਜਿਹੇ ਹਾਦਸੇ ਹੋਣ ਲਈ ਚੌਕਸ ਰਹਿਣ ਲਈ ਆਖਿਆ ਸੀ। ਰੇਲ ਹਾਦਸੇ ਬਾਰੇ ਗ੍ਰਹਿ ਮੰਤਰਾਲੇ ਅਤੇ ਰੇਲ ਮੰਤਰਾਲੇ ਦੀ ਰਾਇ ਵੱਖਰੀ-ਵੱਖਰੀ ਹੈ। ਰਾਜਨਾਥ ਸਿੰਘ ਨੇ ਇਸ ਹਾਦਸੇ ਪਿੱਛੇ ਨਕਸਲੀਆਂ ਦਾ ਹੱਥ ਹੋਣ ਤੋਂ ਸਾਫ ਇਨਕਾਰ ਕੀਤਾ ਹੈ, ਜਦਕਿ ਰੇਲ ਮੰਤਰੀ ਸਦਾਨੰਦ ਗੌੜਾ ਨੇ ਕਿਹਾ ਕਿ ਹਾਦਸੇ ਪਿੱਛੇ ਮਾਓਵਾਦੀਆਂ ਦੀ ਸਾਜ਼ਿਸ਼ ਹੋ ਸਕਦੀ ਹੈ।rnਰੇਲ ਹਾਦਸੇ ਪਿੱਛੇ ਮਾਓਵਾਦੀਆਂ ਦਾ ਹੱਥ ਨਹੀਂ : ਮਾਂਝੀrnਪਟਨਾ (ਨ ਜ਼ ਸ)-ਬਿਹਾਰ ਦੇ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਰੇਲ ਹਾਦਸੇ ਪਿੱਛੇ ਮਾਓਵਾਦੀਆਂ ਦਾ ਹੱਥ ਹੋਣ ਦੀ ਸੰਭਾਵਨਾ ਨੂੰ ਰੱਦ ਕੀਤਾ ਹੈ। ਪਟਨਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਂਝੀ ਨੇ ਕਿਹਾ ਕਿ ਮੁੱਢਲੀ ਨਜ਼ਰੇ ਨਹੀਂ ਲੱਗਦਾ ਹੈ ਕਿ ਇਸ ਹਾਦਸੇ ਪਿੱਛੇ ਮਾਓਵਾਦੀਆਂ ਦੀ ਸਾਜ਼ਿਸ਼ ਹੋ ਸਕਦੀ ਹੈ। ਉਹਨਾ ਕਿਹਾ ਕਿ ਹਾਦਸੇ ਵਾਲੀ ਥਾਂ ਤੋਂ ਮਾਓਵਾਦੀਆਂ ਦੀ ਸਾਜ਼ਿਸ਼ ਹੋਣ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਮਾਂਝੀ ਨੇ ਰੇਲ ਮੰਤਰੀ ਸਦਾਨੰਦ ਗੌੜਾ ਨਾਲ ਵੀ ਹਾਦਸੇ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਗੌੜਾ ਨੂੰ ਇਹ ਵੀ ਦੱਸਿਆ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਲਈ ਦੋ ਲੱਖ ਦੀ ਬਜਾਏ ਚਾਰ ਲੱਖ ਰੁਪਏ ਸਹਾਇਤਾ ਦੇਣ ਦੀ ਵਿਵਸਥਾ ਹੈ। ਉਹਨਾ ਇਹ ਵੀ ਸਵਾਲ ਉਠਾਇਆ ਹੈ ਕਿ ਮਾਓਵਾਦੀਆਂ ਤੋਂ ਪ੍ਰਭਾਵਤ ਇਸ ਇਲਾਕੇ ਵਿੱਚ ਰਾਜਧਾਨੀ ਐਕਸਪਰੈੱਸ ਦੇ ਆਉਣ ਤੋਂ ਪਹਿਲਾਂ ਪਟੜੀ ਨੂੰ ਰਵਾਇਤ ਮੁਤਾਬਕ ਪਾਇਲਟ ਇੰਜਣ ਨਾਲ ਚੈੱਕ ਕਿਉਂ ਨਹੀਂ ਕੀਤਾ ਗਿਆ। ਹਾਦਸੇ 'ਚ ਹੋਏ ਜਾਨੀ ਨੁਕਸਾਨ ਲਈ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦਾ ਐਲਾਨ ਕੀਤਾ।rnਬਿਹਾਰ ਦੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਮ੍ਰਿਤਕਾਂ ਦੇ ਵਾਰਸਾਂ ਲਈ ਦੋ-ਦੋ ਲੱਖ ਰੁਪਏ ਦੀ ਸਹਾਤਾ ਬਹੁਤ ਹੀ ਘੱਟ ਹੈ।rnਪ੍ਰਧਾਨ ਮੰਤਰੀ ਵੱਲੋਂ ਦੁੱਖ ਪ੍ਰਗਟrnਨਵੀਂ ਦਿੱਲੀ (ਨ ਜ਼ ਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਪੀੜਤ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ ਰੇਲ ਮੰਤਰੀ ਸਦਾਨੰਦ ਗੌੜਾ ਦੇ ਸੰਪਰਕ ਵਿੱਚ ਹਨ, ਜੋ ਕਿ ਹਾਦਸੇ ਵਾਲੀ ਥਾਂ ਤੋਂ ਰਾਹਤ ਕਾਰਜਾਂ ਬਾਰੇ ਲਗਾਤਾਰ ਉਨ੍ਹਾਂ ਤੋਂ ਜਾਣਕਾਰੀ ਲੈ ਰਹੇ ਹਨ।rnਹਾਦਸੇ ਲਈ ਰੇਲਵੇ ਜ਼ਿੰਮੇਵਾਰ : ਲਾਲੂrnਪਟਨਾ (ਨ ਜ਼ ਸ)-ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਹੈ ਕਿ ਰਾਜਧਾਨੀ ਐਕਸਪ੍ਰੈੱਸ ਹਾਦਸੇ ਲਈ ਰੇਲਵੇ ਮਹਿਕਮਾ ਜ਼ਿੰਮੇਵਾਰ ਹੈ। ਲਾਲੂ ਨੇ ਕਿਹਾ ਕਿ ਉਹ ਰੇਲ ਮੰਤਰੀ ਰਹੇ ਹਨ ਅਤੇ ਉਹਨਾ ਨੂੰ ਪਤਾ ਹੈ ਕਿ ਰਾਜਧਾਨੀ ਐਕਸਪ੍ਰੈੱਸ ਦੇ ਗੁਜ਼ਰਨ ਤੋਂ ਪਹਿਲਾਂ ਰੇਲ ਪੱਟੜੀ ਨੂੰ ਚੈੱਕ ਕਰਨ ਲਈ ਤੀਹ ਮਿੰਟ ਪਹਿਲਾਂ ਇੱਕ ਪਾਇਲਟ ਇੰਜਣ ਲੰਘਦਾ ਹੈ। ਉਨ੍ਹਾ ਕਿਹਾ ਕਿ ਮਾਮਲੇ ਵਿੱਚ ਪਾਇਲਟ ਇੰਜਣ ਨਾਲ ਪੱਟੜੀ ਦੀ ਚੈਕਿੰਗ ਨਹੀਂ ਕੀਤੀ ਗਈ, ਜਿਸ ਨਾਲ ਇਹ ਹਾਦਸਾ ਵਾਪਰਿਆ ਹੈ। ਲਾਲੂ ਨੇ ਕਿਹਾ ਕਿ ਮੁਸਾਫਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਰੇਲ ਮਹਿਕਮੇ ਦੀ ਜ਼ਿੰਮੇਵਾਰੀ ਹੈ। ਉਹਨਾ ਕਿਹਾ ਕਿ ਜੇ ਮਾਓਵਾਦੀਆਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੋਇਆ ਸੀ ਅਤੇ ਇਸ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਜਾਣਕਾਰੀ ਸੀ ਤਾਂ ਬਣਦੀ ਕਾਰਵਾਈ ਕਿਉਂ ਨਹੀਂ ਕੀਤੀ ਗਈ।rnਰਾਸ਼ਟਰਪਤੀ ਵੱਲੋਂ ਬਿਹਾਰ 'ਚ ਰੇਲ ਦੁਰਘਟਨਾ 'ਤੇ ਸੋਗ ਪ੍ਰਗਟrnÐÐਨਵੀਂ ਦਿੱਲੀ, 25 ਜੂਨ (ਨਵਾਂ ਜ਼ਮਾਨਾ ਸਰਵਿਸ)rnਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਬਿਹਾਰ ਵਿੱਚ ਛਪਰਾ ਦੇ ਨੇੜੇ ਦਿੱਲੀ ਡਿਬਰੂਗੜ੍ਹ ਰਾਜਧਾਨੀ ਐਕਸਪ੍ਰੈਸ ਦੁਰਘਟਨਾਗ੍ਰਸਤ ਹੋਣ ਉਤੇ ਸੋਗ ਪ੍ਰਗਟ ਕੀਤਾ। ਆਪਣੇ ਸੋਗ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਅੱਜ ਸਵੇਰੇ ਛਪਰਾ ਦੇ ਨੇੜੇ ਰੇਲ ਗੱਡੀ ਦੇ ਪੱਟੜੀ ਤੋਂ ਉਤਰਣ ਦੀ ਘਟਨਾ ਵਿੱਚ ਕੁਝ ਲੋਕਾਂ ਦੇ ਮਰਨ ਅਤੇ ਕਈ ਦੂਜਿਆਂ ਦੇ ਜ਼ਖਮੀ ਹੋਣ ਦੇ ਸੰਬੰਧ ਵਿੱਚ ਜਾਣਕਾਰੀ ਮਿਲਣ ਉਤੇ ਉਨ੍ਹਾਂ ਨੂੰ ਦੁੱਖ ਹੋਇਆ। ਉਨ੍ਹਾਂ ਨੇ ਰਾਜ ਸਰਕਾਰ ਅਤੇ ਰੇਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦੁਰਘਟਨਾ ਵਿੱਚ ਮਾਰਨ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਡਾਕਟਰੀ ਸਹੂਲਤ ਪ੍ਰਦਾਨ ਕਰਨ। ਉਨਾਂ੍ਹ ਨੇ ਆਸ ਪ੍ਰਗਟ ਕੀਤੀ ਕਿ ਅਧਿਕਾਰੀ ਇਸ ਦੁਰਘਟਨਾ ਦੇ ਕਾਰਨਾਂ ਦੀ ਜਲਦ ਤੋਂ ਜਲਦ ਜਾਂਚ ਪੂਰੀ ਕਰਕੇ ਪ੍ਰਭਾਵੀ ਕਦਮ ਚੁੱਕਣ ਅਤੇ ਨਾਲ ਹੀ ਸਾਰੀਆਂ ਜ਼ਰੂਰੀ ਇਲਾਜ ਕਰਨ।