ਡਰੱਗ ਤਸ਼ਕਰੀ ਮਾਮਲੇ 'ਚ ਸੀ ਬੀ ਆਈ ਜਾਂਚ ਦੀ ਲੋੜ ਨਹੀਂ : ਬਾਦਲ

ਡਰੱਗ ਤਸਕਰ ਜਗਦੀਸ਼ ਭੋਲਾ ਦੇ ਬਿਆਨ 'ਤੇ ਡਰੱਗ ਤਸਕਰੀ ਮਾਮਲੇ 'ਚ ਸੀ.ਬੀ.ਆਈ ਜਾਂਚ ਦੀ ਲੋੜ ਨਹੀਂ। ਕਾਂਗਰਸ ਪਾਰਟੀ ਇਸ ਮੰਗ ਨੂੰ ਲੈ ਕੇ ਆਪਣੀ ਡਿੱਗੀ ਸਾਖ ਨੂੰ ਬਚਾਉਣ ਲਈ ਰਾਜਸ਼ੀ ਰੋਟੀਆਂ ਸੇਕਣ ਦੀ ਤਾਕ ਵਿੱਚ ਹੈ, ਜਦਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀ ਭਾਂਤ ਜਾਣੂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਐੱਸ.ਏ.ਐੱਸ. ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਪੰਜਾਬ ਅੱਜ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਨਵਨਿਯੁਕਤ ਚੇਅਰਪਰਸਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਆਹੁੱਦਾ ਸੰਭਾਲਣ ਮੌਕੇ ਆਸ਼ੀਰਵਾਦ ਦੇਣ ਲਈ ਪੁੱਜੇ ਹੋਏ ਸਨ। ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਪੱਤਰਕਾਰਾਂ ਵੱਲੋਂ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਡਰੱਗ ਤਸਕਰੀ ਦੇ ਮਾਮਲੇ 'ਚ ਸੀ.ਬੀ.ਆਈ ਜਾਂਚ ਦੀ ਮੰਗ ਲਈ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਡਰੱਗ ਤਸਕਰੀ ਮਾਮਲੇ ਦੀ ਜਾਂਚ ਡੀ.ਜੀ.ਪੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਪੁਲਸ ਵੱਲੋਂ ਨਿਰਪੱਖ ਤੌਰ 'ਤੇ ਕੀਤੀ ਜਾ ਰਹੀ ਹੈ, ਜਿਸ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਆ ਜਾਵੇਗਾ ਅਤੇ ਜੋ ਵੀ ਡਰੱਗ ਤਸਕਰੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਭਾਵੇਂ ਉਹ ਕਿੰਨੀ ਵੀ ਵੱਡੀ ਹੈਸੀਅਤ ਰੱਖਦਾ ਹੋਵੇ, ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਆਪਣੇ ਸਿਆਸੀ ਸੰਪਰਕ ਵਰਤ ਕੇ ਡਰੱਗ ਸਰਗਨੇ ਜਗਦੀਸ਼ ਸਿੰਘ ਭੋਲੇ ਨੂੰ ਬਚਾਉਣ ਦੀਆਂ ਨਿਰੰਤਰ ਕੋਸ਼ਿਸ਼ਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਉਹ ਜਗਦੀਸ਼ ਭੋਲਾ ਤੋਂ ਬਿਕਰਮ ਸਿੰਘ ਮਜੀਠੀਏ ਵਰਗੇ ਆਗੂਆਂ ਦੇ ਨਾਂਅ ਬੁਲਵਾ ਕੇ ਅਤੇ ਸੀ.ਬੀ.ਆਈ ਜਾਂਚ ਦੀ ਮੰਗ ਕਰਕੇ ਡਰੱਗ ਤਸਕਰੀ ਮਾਮਲੇ ਵਿੱਚ ਇੱਕ ਵੱਡਾ ਭੰਬਲਭੂਸਾ ਖੜਾ ਕਰਨਾ ਚਾਹੁੰਦੇ ਹਨ ਅਤੇ ਪ੍ਰਤਾਪ ਬਾਜਵਾ ਨੂੰ ਇਹ ਆਸ ਹੈ ਕਿ ਜੇ ਜਾਂਚ ਪੰਜਾਬ ਪੁਲਸ ਦੇ ਹੱਥ ਵਿੱਚੋਂ ਨਿਕਲ ਜਾਵੇ ਤਾਂ ਉਹ ਸੀ.ਬੀ.ਆਈ ਤੋਂ ਉਸ ਨੂੰ ਬਚਾਅ ਲਵੇਗਾ, ਪ੍ਰੰਤੂ ਅਜਿਹਾ ਹੋਣ ਨਹੀਂ ਦਿੱਤਾ ਜਾਵੇਗਾ।rnਪੱਤਰਕਾਰਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਖੇ ਗ੍ਰਹਿ ਮੰਤਰਾਲੇ ਦੇ ਬਾਹਰ ਧਰਨੇ 'ਤੇ ਬੈਠਣ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਜਾਂ ਮੰਤਰੀਆਂ ਨੂੰ ਧਰਨੇ 'ਤੇ ਬੈਠਣਾ ਸੋਭਾ ਨਹੀਂ ਦਿੰਦਾ। ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਇਸ ਵਾਰ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ, ਕਿਉਂਕਿ ਕਾਂਗਰਸ ਦੀ ਲੋਕ ਮਾਰੂ ਨੀਤੀਆਂ ਕਾਰਨ ਬੇਰੁਜ਼ਗਾਰੀ, ਭੁੱਖਮਰੀ ਅਤੇ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਹੁਣ ਦੇਸ਼ ਦੇ ਲੋਕ ਕਾਂਗਰਸ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ।rnਇਸ ਤੋਂ ਪਹਿਲਾਂ ਉਹਨਾਂ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਆਹੁਦਾ ਸੰਭਾਲਣ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਔਰਤਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ 33 ਬੀਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰਾਂ ਹਨ। ਉਹਨਾਂ ਕਿਹਾ ਕਿ ਬੀਬੀ ਰਾਮੂਵਾਲੀਆ ਨੂੰ ਵੀ ਉਹਨਾਂ ਦੀ ਕਾਬਲੀਅਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਗਾਇਆ ਗਿਆ ਹੈ। ਉਹਨਾਂ ਆਸ ਪ੍ਰਗਟਾਈ ਕਿ ਉਹ ਇਸ ਆਹੁਦੇ 'ਤੇ ਰਹਿ ਕੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਲਵੰਤ ਸਿੰਘ ਰਾਮੂਵਾਲੀਆ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਹਮੇਸ਼ਾ ਰਾਮੂਵਾਲੀਆ ਪਰਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਮੇਸ਼ਾ ਤੱਤਪਰ ਰਹਿਣਗੇ ਅਤੇ ਜੋ ਇਸ ਪਰਵਾਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਨਵਨਿਯੁਕਤ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਜੋ ਵਿਸ਼ਵਾਸ ਮੁੱਖ ਮੰਤਰੀ ਪੰਜਾਬ ਨੇ ਮੇਰੇ 'ਤੇ ਪ੍ਰਗਟਾਇਆ ਹੈ, ਉਸ 'ਤੇ ਖਰਾ ਉਤਰਿਆ ਜਾਵੇਗਾ ਅਤੇ ਇਸ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਪੂਰੇ ਤਨ, ਮਨ ਅਤੇ ਧਨ ਨਾਲ ਕੀਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀਬੀ ਰਾਮੂਵਾਲੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਐੱਨ.ਕੇ. ਸ਼ਰਮਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਦੀਪਇੰਦਰ ਸਿੰਘ ਢਿੱਲੋਂ, ਦਿੱਲੀ ਤੋਂ ਐੱਮ.ਐੱਲ.ਏ. ਮਨਜਿੰਦਰ ਸਿੰਘ ਸਰਸਾ, ਜੋਗਿੰਦਰ ਸਿੰਘ ਸਲੈਚ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਬੀਬੀ ਜਰਨੈਲ ਕੌਰ ਰਾਮੂਵਾਲੀਆ, ਬੀਬੀ ਬਲਵੀਰ ਕੌਰ ਭੁੱਲਰ, ਅਰਵਿੰਦਰ ਸਿੰਘ ਭੁੱਲਰ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਰਮਨਦੀਪ ਸਿੰਘ ਭਰੋਵਾਲ, ਵਾਈਸ ਚੇਅਰਮੈਨ, ਲੇਬਰਫੈੱਡ ਪੰਜਾਬ ਪਰਮਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ੍ਰੀਮਤੀ ਕੁਲਦੀਪ ਕੌਰ ਕੰਗ, ਜ਼ਿਲ੍ਹਾ ਮੋਹਾਲੀ ਬਲਜੀਤ ਸਿੰਘ ਕੁੰਭੜਾ, ਕੋਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਪਰਮਜੀਤ ਸਿੰਘ ਕਾਹਲੋ, ਸੀਨੀਅਰ ਯੂਥ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ, ਸੀਨੀਅਰ ਮੀਤ ਪ੍ਰਧਾਨ, ਅਕਾਲੀ ਦਲ ਸ਼ਹਿਰੀ ਜਸਵਿੰਦਰ ਸਿੰਘ ਵਿਰਕ, ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪ੍ਰਧਾਨ ਬੀਸੀ. ਸੈੱਲ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਗੁਰਮੁੱਖ ਸਿੰਘ ਸੋਹਲ, ਅਜਮੇਰ ਸਿੰਘ ਖੇੜਾ ਮੈਂਬਰ ਐੱਸ.ਜੀ.ਪੀ.ਸੀ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐੱਸ.ਜੀ.ਪੀ.ਸੀ, ਬੀਬੀ ਮਨਮੋਹਨ ਕੌਰ, ਬੀਬੀ ਜਸਵੀਰ ਕੌਰ, ਰੇਸ਼ਮ ਸਿੰਘ ਚੇਅਰਮੈਨ ਬਲਾਕ ਸੰਮਤੀ ਖਰੜ, ਸਾਹਿਬ ਸਿੰਘ ਬਡਾਲੀ, ਸ੍ਰੀਮਤੀ ਅਮਤੇਸ਼ਵਰ ਕੌਰ, ਮਨਜੀਤ ਸਿੰਘ ਮੁੰਧੋ ਸੰਗਤੀਆਂ, ਗੁਰਮੇਲ ਸਿੰਘ ਮੌਜੀਵਾਲ, ਬੀਬੀ ਕਸ਼ਮੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਮਨਮੀਤ ਕੌਰ ਲੀਮਾ, ਬੀਬੀ ਮਨਜੀਤ ਕੌਰ ਸੈਣੀ, ਸੁਖਪਾਲ ਸਿੰਘ ਝੱਜ, ਐੱਨ.ਐੱਸ.ਵਾਲੀਆ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਪਟਵਾਰੀ ਡਾਇਰੈਕਟਰ ਸਹਿਕਾਰੀ ਬੈਂਕ, ਮੰਨਾ ਸੰਧੂ, ਸੁਖਵਿੰਦਰਪਾਲ ਸਿੰਘ ਸਮੇਤ ਹੋਰ ਪੱਤਵੰਤੇ ਵੀ ਮੌਜੂਦ ਸਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਪੁਲਸ ਮੁਖੀ ਇੰਦਰਮੋਹਨ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।