Latest News
ਰਵੀ ਸਿੱਧੂ ਕੇਸ ਵਾਲੇ 61 ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ

Published on 05 Jun, 2020 08:52 AM.

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 16 ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਵੀ ਦਿੱਤੇ ਹਨ।ਉਨ੍ਹਾ ਦੱਸਿਆ ਕਿ ਜਿਹੜੇ-ਜਿਹੜੇ ਯੋਗ ਪਾਏ ਗਏ ਲੈਕਚਰਾਰ ਆਪਣੇ ਲੋੜੀਂਦੇ ਦਸਤਾਵੇਜ਼ ਵਿਭਾਗ ਕੋਲ ਜਮ੍ਹਾਂ ਕਰਵਾਉਣਗੇ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।ਬਾਜਵਾ ਨੇ ਦੱਸਿਆ ਕਿ ਲੈਕਚਰਾਰਾਂ ਦੀ ਭਰਤੀ ਦਾ ਇਹ ਮਾਮਲਾ ਬਹੁਤ ਲੰਮੇ ਅਰਸੇ ਤੋਂ ਅਦਾਲਤੀ ਕਾਰਵਾਈ ਕਰਕੇ ਰੁਕਿਆ ਹੋਇਆ ਸੀ।ਪਰ ਹੁਣ ਅਦਾਲਤ ਵਲੋਂ ਇਸ ਮਾਮਲੇ ਵਿੱਚ ਦਿੱਤੇ ਗਏ ਫ਼ੈਸਲੇ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਭਾਗੀ ਕਮੇਟੀ ਨੇ 61 ਕਾਲਜ ਲੈਕਚਰਾਰਾਂ ਨੂੰ ਨੌਕਰੀ ਲਈ ਯੋਗ ਪਾਇਆ ਹੈ। ਰਵੀਇੰਦਰ ਪਾਲ ਸਿੰਘ ਸਿੱਧੂ, ਸਾਬਕਾ ਚੇਅਰਮੈਨ, ਪੀ ਪੀ ਐਸ ਸੀ ਦੇ ਕਾਰਜਕਾਲ ਦੌਰਾਨ ਕਾਲਜ ਲੈਕਚਰਾਰਾਂ ਦੀ ਭਰਤੀ ਸਬੰਧੀ ਕੀਤੀ ਚੋਣ ਨੂੰ ਪ੍ਰਸੋਨਲ ਵਿਭਾਗ ਨੇ ਨੋਟੀਫਿਕੇਸ਼ਨ 16.05.2003 ਰਾਹੀਂ ਰੱਦ ਕਰ ਦਿੱਤਾ ਸੀ, ਜਿਸ ਨੂੰ ਚੁਣੇ ਉਮੀਦਵਾਰਾਂ ਵਿੱਚੋਂ ਕੁੱਲ 69 ਉਮੀਦਵਾਰਾਂ ਨੇ ਵੱਖ-ਵੱਖ ਰਿੱਟ ਪਟੀਸ਼ਨਾਂ ਰਾਹੀਂ ਚੈਲੰਜ ਕੀਤਾ ਸੀ।

114 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper