ਪਿੰਡ 'ਤੇ ਪਹਾੜ; ਢਿੱਗਾਂ ਖਿਸਕਣ ਨਾਲ ਪਿੰਡ ਦਾ ਨਾਮੋ-ਨਿਸ਼ਾਨ ਖਤਮ

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਮਾਲਿਵ ਦਾ ਭਾਰੀ ਬਾਰਸ਼ ਮਗਰੋਂ ਰਾਤ ਵੇਲੇ ਢਿੱਗਾਂ ਡਿੱਗਣ ਨਾਲ ਨਾਮੋ-ਨਿਸ਼ਾਨ ਹੀ ਮਿਟ ਗਿਆ। ਪ੍ਰਸ਼ਾਸਨਿਕ ਸੂਤਰਾਂ ਨੇ ਹੁਣ ਤੱਕ 17 ਮੌਤਾਂ ਦੀ ਪੁਸ਼ਟੀ ਕਰ ਦਿੱਤੀ ਹੈ ਅਤੇ ਕਿਹਾ ਕਿ 200 ਤੋਂ ਵੱਧ ਵਿਅਕਤੀ ਇੱਕ ਪਹਾੜੀ ਪਿੰਡ ਦੇ ਮਲਬੇ ਹੇਠਾਂ ਦੱਬੇ ਪਏ ਹਨ, ਜਿਨ੍ਹਾਂ ਨੂੰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ, ਪਰ ਖਰਾਬ ਮੌਸਮ ਕਾਰਨ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਰਹੇ ਹਨ।rnਪਿੰਡ ਵਿੱਚ ਵਾਪਰੀ ਇੱਕ ਘਟਨਾ ਦਾ ਪਤਾ ਅੱਜ ਸਵੇਰੇ ਉਸ ਵੇਲੇ ਲੱਗਾ, ਜਦੋਂ ਰੋਜ਼ਾਨਾ ਵਾਂਗ ਮਹਾਂਰਾਸ਼ਟਰ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਪਿੰਡ ਦੇ ਬੱਸ ਅੱਡੇ 'ਤੇ ਆ ਕੇ ਰੁਕੀ, ਪਰ ਉਥੇ ਪਿੰਡ ਦਾ ਨਾਮੋ-ਨਿਸ਼ਾਨ ਹੀ ਨਹੀਂ ਸੀ। ਜਿਸ 'ਤੇ ਬੱਸ ਦੇ ਡਰਾਈਵਰ ਨੇ ਪ੍ਰਸ਼ਾਸਨ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪ੍ਰਿਥਵੀ ਰਾਜ ਚਵਾਨ ਨੇ ਕਿਹਾ ਕਿ ਪਿੰਡ 'ਚ 44-45 ਘਰ ਸਨ ਤੇ ਉਨ੍ਹਾ ਦੇ 160 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ।rnਮੁੱਖ ਮੰਤਰੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਨ ਡੀ ਆਰ ਐÎਫ ਦੀਆਂ ਦੋ ਟੀਮਾਂ ਮੌਕੇ 'ਤੇ ਪੁੱਜ ਗਈਆਂ। ਉਨ੍ਹਾ ਦੱਸਿਆ ਕਿ ਐਂਬੂਲੈਂਸ ਅਤੇ ਜੇ ਸੀ ਬੀ ਮਸ਼ੀਨਾਂ ਨੂੰ ਘਟਨਾ ਵਾਲੀ ਥਾਂ 'ਤੇ ਭੇਜਿਆ ਗਿਆ ਹੈ, ਤਾਂ ਜੋ ਮਲਬਾ ਹਟਾ ਕੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਸਕੇ।rnਪਿੰਡ ਦੇ ਦੌਰੇ 'ਤੇ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।rnਪੁਣੇ ਪੁਲਸ ਨੇ ਕਿਹਾ ਕਿ ਜ਼ਿਲ੍ਹੇ ਦੀ ਅੰਬੇਗਾਉਂ ਤਹਿਸੀਲ ਦੇ ਮਾਲਿਵ ਪਿੰਡ 'ਚ 35 ਮਕਾਨਾਂ 'ਚ ਰਹਿਣ ਵਾਲੇ ਲੋਕ ਪਹਾੜੀ ਤੋਂ ਖਿਸਕੀ ਜ਼ਮੀਨ ਦੇ ਮਲਬੇ ਹੇਠ ਉਸ ਵੇਲੇ ਦੱਬੇ ਗਏ, ਜਦੋਂ ਉਹ ਆਪਣੇ ਘਰਾਂ 'ਚ ਸੁੱਤੇ ਪਏ ਸਨ।rnਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਰਾਹਤ ਅਤੇ ਬਚਾਅ ਕਾਰਜ ਜਾਰੀ ਕਰ ਦਿਤੇ ਗਏ ਅਤੇ ਕੌਮੀ ਆਪਦਾ ਫੋਰਸ ਦੀ ਇੱਕ ਟੀਮ ਤਾਲੇਗਾਉਂ ਕੈਂਪ ਤੋਂ ਮਾਲਿਵ ਪਿੰਡ ਪੁੱਜ ਗਈ ਅਤੇ ਉਸ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਿਲ੍ਹਾ ਕੁਲੈਕਟਰ ਸੌਰਵ ਰਾਓ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਲਬੇ 'ਚ ਫਸੇ ਲੋਕਾਂ ਨੂੰ ਕੱਢਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਮ੍ਰਿਤਕਾਂ ਦੀ ਸਹੀ ਗਿਣਤੀ ਬਾਰੇ ਕੁਝ ਕਹਿ ਸਕਣਾ ਮੁਸ਼ਕਲ ਹੈ, ਕਿਉਂਕਿ ਅਸੀਂ ਹੌਲੀ-ਹੌਲੀ ਅੱਗੇ ਵਧ ਰਹੇ ਹਾਂ ਤਾਂ ਜੋ ਮਲਬੇ 'ਚ ਫਸੇ ਲੋਕਾਂ ਨੂੰ ਸੁਰੱਖਿਅਤ ਵਾਪਸ ਕੱਢਿਆ ਜਾ ਸਕੇ। ਉਨ੍ਹਾ ਦੱਸਿਆ ਕਿ ਪੀੜਤਾਂ ਦੀ ਫੌਰੀ ਸਹਾਇਤਾ ਲਈ ਨੇੜੇ ਦੇ ਇਲਾਕਿਆਂ ਤੋਂ ਤਕਰੀਬਨ 30 ਐਂਬੂਲੈਂਸਾਂ ਉੱਥੇ ਭੇਜੀਆਂ ਗਈਆਂ ਹਨ। ਉਨ੍ਹਾ ਕਿਹਾ ਕਿ ਮਲਬਾ ਹਟਾਉਣ ਲਈ ਵੱਡੀ ਗਿਣਤੀ 'ਚ ਕਾਮੇ ਕੰਮ 'ਤੇ ਲਾਏ ਗਏ ਹਨ। ਉਨ੍ਹਾ ਕਿਹਾ ਕਿ ਬਾਰਸ਼ ਅਤੇ ਖਰਾਬ ਮੌਸਮ ਕਾਰਨ ਬਚਾਅ ਅਤੇ ਕਾਰਜ ਪ੍ਰਭਾਵਤ ਹੋ ਰਹੇ ਹਨ।rnਸੂਬੇ ਦੇ ਰਾਹਤ ਅਤੇ ਪੁਨਰਵਾਸ ਮੰਤਰੀ ਪੀ ਕਦਮ ਨੇ ਕਿਹਾ ਕਿ ਰਾਹਤ ਕਾਰਜ ਵੱਖ-ਵੱਖ ਸਰਕਾਰੀ ਏਜੰਸੀਆਂ 'ਚ ਤਾਲਮੇਲ ਰਾਹੀਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੇ ਹਨ। ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦਿਲੀਪ ਵਾਲਸੇ ਪਾਟਿਲ ਨੇ ਕਿਹਾ ਕਿ ਪੁਣੇ ਦੇ ਜ਼ਿਲ੍ਹਾ ਕੁਲੈਕਟਰ ਅਤੇ ਆਈ ਜੀ ਪੁਲਸ ਮੌਕੇ 'ਤੇ ਪੁੱਜ ਗਏ ਹਨ ਅਤੇ ਡਵੀਜ਼ਨਲ ਕਮਿਸ਼ਨਰ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।rnਸਰਕਾਰ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਪ੍ਰਿਥਵੀ ਰਾਜ ਚਵਾਨ ਅਤੇ ਉੱਪ ਮੁੱਖ ਮੰਤਰੀ ਅਜਿਤ ਪਵਾਰ ਰਾਹਤ ਅਤੇ ਬਚਾਅ ਕਾਰਜਾਂ 'ਤੇ ਨਿਗਰਾਨੀ ਲਈ ਮਾਲਿਵ ਪਿੰਡ ਲਈ ਰਵਾਨਾ ਹੋ ਗਏ।