ਭਾਜਪਾ ਨੂੰ ਮਿਲਿਆ 'ਐੱਮ ਐੱਸ ਜੀ' ਦਾ ਸਮੱਰਥਨ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ 7 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਡੇਰੇ ਦੇ ਸਿਆਸੀ ਮਾਮਲਿਆਂ ਬਾਰੇ ਯੂਨਿਟ ਦੇ ਮੁਖੀ ਰਾਮ ਸਿੰਘ ਨੇ ਦੱਸਿਆ ਕਿ ਡੇਰੇ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਡੇਰਾ ਅਕਾਲੀ ਦਲ ਦੇ ਉਮੀਦਵਾਰਾਂ ਦੀ ਵੀ ਹਮਾਇਤ ਕਰੇਗਾ ਤਾਂ ਉਨ੍ਹਾਂ ਹਾਂ 'ਚ ਜੁਆਬ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ 'ਚ ਡੇਰੇ ਦੇ 20 ਲੱਖ ਪੈਰੋਕਾਰ ਹਨ, ਜਿਨ੍ਹਾਂ 'ਚੋਂ 12 ਲੱਖ ਵੋਟਰ ਹਨ।rnਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਵੀ ਭਾਜਪਾ ਦੀ ਹਮਾਇਤ ਕੀਤੀ ਸੀ, ਜਿਸ ਨਾਲ ਪਾਰਟੀ ਸੂਬੇ 'ਚ ਪਹਿਲੀ ਵਾਰ ਸਰਕਾਰ ਬਣਾਉਣ 'ਚ ਸਫਲ ਰਹੀ ਸੀ।rnਡੇਰਾ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੀਤ ਪ੍ਰਧਾਨ ਅਮਨਦੀਪ ਇੰਸਾਂ ਨੇ ਦਾਅਵਾ ਕੀਤਾ ਕਿ ਦਿੱਲੀ 'ਚ ਡੇਰੇ ਦੇ 20 ਲੱਖ ਪੈਰੋਕਾਰ ਹਨ, ਜਿਨ੍ਹਾਂ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਲਈ ਕਿਹਾ ਗਿਆ ਹੈ।rnਉਨ੍ਹਾ ਕਿਹਾ ਕਿ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਮੁਹਿੰਮ, ਕੰਨਿਆ ਭਰੂਣ ਹੱਤਿਆ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਮੁਹਿੰਮ ਤੋਂ ਬੇਹੱਦ ਪ੍ਰਭਾਵਿਤ ਹਨ।rnਡੇਰਾ ਸੱਚਾ ਸੌਦਾ ਦੇ ਇੱਕ ਤਰਜਮਾਨ ਨੇ ਕਿਹਾ ਕਿ ਡੇਰਾ ਹਮਾਇਤੀ ਦਿੱਲੀ 'ਚ 30 ਤੋਂ 35 ਸੀਟਾਂ ਦੇ ਨਤੀਜੇ ਪ੍ਰਭਾਵਤ ਕਰਨ ਦੀ ਸਥਿਤੀ 'ਚ ਹਨ। ਉਨ੍ਹਾਂ ਕਿਹਾ ਕਿ ਡੇਰੇ ਦਾ ਪੈਰੋਕਾਰ ਘਰੋ-ਘਰੀ ਜਾ ਕੇ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗਣਗੇ।