ਸਰਕਾਰ ਵੱਲੋਂ ਵਿਰੋਧੀ ਧਿਰ ਨੂੰ ਮਨਾਉਣ ਦੀ ਕੋਸ਼ਿਸ਼

rnਸੰਸਦ ਦੇ ਸ਼ੁਰੂ ਹੋ ਰਹੇ ਬੱਜਟ ਸੈਸ਼ਨ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਅੱਜ ਸਰਕਾਰ ਨੇ ਵਿਰੋਧੀ ਧਿਰ ਨੂੰ ਮਨਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਸਰਬ ਪਾਰਟੀ ਮੀਟਿੰਗ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਦਾ ਇਹ ਸੈਸ਼ਨ ਬੇਹੱਦ ਅਹਿਮ ਹੈ ਅਤੇ ਇਸ ਨੂੰ ਸਹੀ ਤਰੀਕੇ ਨਾਲ ਚਲਾਉਣਾ ਸਾਰੀਆਂ ਪਾਰਟੀਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ।rnਮੋਦੀ ਨੇ ਸਾਰੀਆਂ ਪਾਰਟੀਆਂ ਨੂੰ ਜਨਤਾ ਦੇ ਹਿੱਤ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਹਾਊਸ ਵਿੱਚ ਉਠਾਏ ਜਾਣ ਵਾਲੇ ਸਾਰੇ ਮੁੱਦਿਆਂ 'ਤੇ ਉਸ ਦੀ ਅਹਿਮੀਅਤ ਅਨੁਸਾਰ ਚਰਚਾ ਕੀਤੀ ਜਾਵੇਗੀ।rnਜ਼ਿਕਰਯੋਗ ਹੈ ਕਿ ਬੱਜਟ ਸੈਸ਼ਨ ਵਿੱਚ 26 ਫਰਵਰੀ ਨੂੰ ਰੇਲ ਬੱਜਟ ਤੇ 28 ਫਰਵਰੀ ਨੂੰ 2015-16 ਦਾ ਆਮ ਬੱਜਟ ਪੇਸ਼ ਕੀਤਾ ਜਾਵੇਗਾ। ਉਧਰ ਸੰਸਦੀ ਮਾਮਲਿਆਂ ਦੇ ਮੰਤਰੀ ਵੈਂਕਈਆ ਨਾਇਡੂ ਨੇ ਸਭ ਤੋਂ ਵੱਡੀ ਆਪੋਜ਼ੀਸ਼ਨ ਪਾਰਟੀ ਦਾ ਸਾਥ ਪ੍ਰਾਪਤ ਕਰਨ ਲਈ ਅੱਜ ਸਵੇਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਜ ਸਭਾ ਵਿੱਚ ਆਰਡੀਨੈਂਸ ਨੂੰ ਕਾਨੂੰਨ ਦਾ ਰੂਪ ਦੇਣ ਲਈ ਕਾਂਗਰਸ ਦੇ ਸਹਿਯੋਗ ਦੀ ਬਹੁਤ ਲੋੜ ਹੈ। ਨਾਇਡੂ ਨੇ ਸੋਨੀਆ ਨਾਲ ਮੁਲਾਕਾਤ ਨੂੰ ਵਧੀਆ ਦੱਸਿਆ। ਮਗਰੋਂ ਉਨ੍ਹਾ ਕਿਹਾ ਕਿ ਸਰਕਾਰ ਕਿਸੇ ਵੀ ਮੁੱਦੇ 'ਤੇ ਮੱਤਭੇਦ ਸੁਲਝਾਉਣ ਲਈ ਵਿਰੋਧੀ ਧਿਰ ਨਾਲ ਬੈਠਣ ਲਈ ਹਮੇਸ਼ਾ ਤਿਆਰ ਹੈ। ਉਨ੍ਹਾ ਕਿਹਾ ਕਿ ਸੰਸਦੀ ਕੰਮਕਾਜ ਸਹੀ ਢੰਗ ਨਾਲ ਚਲਾਉਣ ਲਈ ਆਪਸੀ ਸਹਿਯੋਗ ਦੀ ਭਾਵਨਾ ਜ਼ਰੂਰੀ ਹੈ।