ਭੋਂ-ਪ੍ਰਾਪਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ : ਮੁਖਰਜੀ

ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦੇ ਭਾਸ਼ਣ ਨਾਲ ਅੱਜ ਸੰਸਦ ਦੇ ਬੱਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ। ਸੰਸਦ ਦੇ ਦੋਹਾਂ ਸਦਨਾਂ ਦੇ ਸਾਂਝੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁਖਰਜੀ ਨੇ ਕਿਹਾ ਕਿ ਸਰਕਾਰ ਨੇ ਸਮਾਰਟ ਸਿਟੀ ਅਤੇ ਸਵੱਛ ਭਾਰਤ ਯੋਜਨਾ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਸਭਨਾਂ ਦਾ ਸਾਥ ਸਭ ਦਾ ਵਿਕਾਸ ਹੀ ਸਰਕਾਰ ਦਾ ਮੰਤਰ ਹੈ।rnਆਪਣੇ ਭਾਸ਼ਣ 'ਚ ਭੋਂ ਪ੍ਰਾਪਤੀ ਬਿੱਲ ਦੀ ਤਾਰੀਫ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਭੋਂ ਪ੍ਰਾਪਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ ਹੈ ਅਤੇ ਉਸ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾ ਕਿਹਾ ਕਿ ਸਰਕਾਰ ਪੇਂਡੂ ਇਲਾਕਿਆਂ ਦੇ ਵਿਕਾਸ ਲਈ ਪ੍ਰਤੀਬੱਧ ਹੈ ਅਤੇ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਸ਼ੁਰੂ ਕੀਤੀ ਗਈ ਹੈ।rnਮੁਖਰਜੀ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਬੱਜਟ ਸੈਸ਼ਨ 'ਚ ਹਾਂ ਪੱਖੀ ਕੰਮਾਂ ਵੱਲ ਕਦਮ ਵਧਾਏਗੀ। ਉਨ੍ਹਾ ਕਿਹਾ ਕਿ ਮਹਿੰਗਾਈ ਨੂੰ ਕਾਬੂ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾ ਕਿਹਾ ਕਿ ਸਰਕਾਰ ਦੀਆਂ ਤਰਜੀਹਾਂ 'ਚ ਸਿੱਖਿਆ ਵੀ ਇੱਕ ਅਹਿਮ ਮੁੱਦਾ ਹੈ ਅਤੇ ਸਰਕਾਰ ਪੜ੍ਹੇ ਭਾਰਤ ਵਧੇ ਭਾਰਤ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ ਅਤੇ ਰਾਸ਼ਟਰੀ ਗੋਕੁਲ ਮਿਸ਼ਨ ਲਾਂਚ ਕੀਤਾ ਗਿਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਫੂਡ ਪ੍ਰਾਸੈਸਿੰਗ 'ਚ ਰੁਜ਼ਗਾਰ ਦੀਆਂ ਕਾਫੀ ਸੰਭਾਵਨਾਵਾਂ ਹਨ ਅਤੇ ਸਰਕਾਰ ਇਸ ਪਾਲੇ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦੀ ਦੋ ਹਜ਼ਾਰ ਕਰੋੜ ਰੁਪਏ ਨਾਲ ਫੂਡ ਪਾਰਕ ਵਿਕਸਿਤ ਕਰਨ ਦੀ ਯੋਜਨਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦਾ ਹੁਨਰ ਵਧਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ, ਕਿਉਂਕਿ ਸਰਕਾਰ ਦਾ ਮੰਨਣਾ ਹੈ ਕਿ ਹੁਨਰ ਨਾਲ ਹੀ ਕਲਿਆਣ ਹੈ। ਉਹਨਾਂ ਨੇ ਕੇਂਦਰ ਅਤੇ ਸੂਬਿਆਂ ਨੂੰ ਟੀਮ ਇੰਡੀਆ ਦਾ ਨਾਂਅ ਦਿੰਦਿਆਂ ਕਿਹਾ ਕਿ ਸੁਸ਼ਾਸਨ ਅਤੇ ਸੁਧਾਰ ਟੀਮ ਇੰਡੀਆ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਉਨ੍ਹਾ ਕਿਹਾ ਕਿ ਮੇਕ ਇਨ ਇੰਡੀਆ ਮੁਹਿੰਮ ਨਾਲ ਰੁਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਕਰਨ 'ਚ ਸਹਾਇਤਾ ਮਿਲੇਗੀ।rnਮੁਖਰਜੀ ਨੇ ਕਿਹਾ ਕਿ ਨਿਰਮਾਣ, ਰੇਲਵੇ, ਰੱਖਿਆ ਸੈਕਟਰ 'ਚ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾ ਦੱਸਿਆ ਕਿ ਮਹਿੰਗਾਈ 'ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨਾਲ ਮਹਿੰਗਾਈ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪੁੱਜ ਗਈ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਕਾਲੇ ਧਨ 'ਤੇ ਰੋਕ ਲਾਉਣ ਲਈ ਕਦਮ ਚੁੱਕੇ ਗਏ ਅਤੇ ਗਰੀਬਾਂ ਦੇ ਵਿਕਾਸ 'ਤੇ ਖਾਸ ਧਿਆਨ ਦਿੱਤਾ ਗਿਆ।rnਉਨ੍ਹਾ ਕਿਹਾ ਕਿ ਆਰਥਿਕ ਵਿਕਾਸ ਲਈ ਬੁਨਿਆਦੀ ਢਾਂਚੇ 'ਤੇ ਜ਼ੋਰ ਦੇਣਾ ਜ਼ਰੂਰੀ ਹੈ ਅਤੇ ਕਾਰੋਬਾਰ ਨੂੰ ਸੁਖਾਵਾਂ ਬਣਾਉਣ ਲਈ ਸਰਕਾਰ ਵੱਲੋਂ ਸਿੰਗਲ ਇੰਡੋ ਵਿਵਸਥਾ ਲਾਗੂ ਕੀਤੀ ਗਈ ਹੈ ਅਤੇ ਔਰਤਾਂ ਦੀ ਸੁਰੱਖਿਆ ਲਈ ਹਿੰਮਤ ਐਪ ਲਾਂਚ ਕੀਤਾ ਗਿਆ।rnਰਾਸ਼ਟਰਪਤੀ ਨੇ ਕਿਹਾ ਕਿ ਮੇਰੀ ਸਰਕਾਰ ਕਾਨੂੰਨ ਵਿਵਸਥਾ ਨੂੰ ਬੇਹਤਰ ਬਣਾਉਣ ਲਈ ਕੰਮ ਕਰੇਗੀ ਅਤੇ ਨਕਾਰਾ ਹੋ ਚੁੱਕੇ ਕਾਨੂੰਨਾਂ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਸਾਰੇ ਸਕੂਲਾਂ 'ਚ ਛੇਤੀ ਤੋਂ ਛੇਤੀ ਪਖਾਨਿਆਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ ਅਤੇ ਸਰਕਾਰ ਸਾਰੇ ਪਿੰਡਾਂ ਨੂੰ ਬਿਜਲੀ ਨਾਲ ਜੋੜਨ ਲਈ ਵੀ ਕੰਮ ਕਰੇਗੀ। ਉਨ੍ਹਾ ਕਿਹਾ ਕਿ ਸਰਕਾਰ ਗੈਰ ਰਵਾਇਤੀ ਊਰਜਾ ਲਈ ਵੀ ਪ੍ਰਤੀਬੱਧ ਹੈ ਅਤੇ ਬਿਜਲੀ ਉਤਪਾਦਨ ਵਧਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਸਰਕਾਰ ਗੰਗਾ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਸ ਕੰਮ ਲਈ 2 ਹਜ਼ਾਰ ਕਰੋੜ ਰੁਪਏ ਦਾ ਬਜਟ ਰਖਿਆ ਗਿਆ ਹੈ। ਦੇਸ਼ ਦੀ ਸੁਰੱਖਿਆ ਬਾਰੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਦੇਸ਼ ਦੀ ਹੱਦ ਅਤੇ ਲੋਕਾਂ ਦੀ ਸੁਰੱਖਿਆ ਲਈ ਪ੍ਰਤੀਬੱਧ ਹੈ। ਉਨ੍ਹਾ ਕਿਹਾ ਕਿ ਸਾਡਾ ਭਵਿੱਖ ਗੁਆਂਢ ਨਾਲ ਜੁੜਿਆ ਹੋਇਆ ਹੈ ਅਤੇ ਮੇਰੀ ਸਰਕਾਰ ਨੇ ਗੁਆਂਢੀਆਂ ਨਾਲ ਸੰਬੰਧ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸ ਨਾਲ ਦੱਖਣੀ ਏਸ਼ੀਆ 'ਚ ਸਹਿਕਾਰਤਾ ਅਤੇ ਮੇਲ ਮਿਲਾਪ 'ਚ ਵਾਧਾ ਹੋਇਆ ਹੈ।rnਸੰਯੁਕਤ ਰਾਸ਼ਟਰ ਵਰਗੀਆਂ ਕੌਮਾਂਤਰੀ ਸੰਸਥਾਵਾਂ ਦੇ ਸੁਧਾਰ ਦਾ ਜ਼ਿਕਰ ਕਰਦਿਆਂ ਉਨ੍ਹਾ ਕਿਹਾ ਕਿ ਮੇਰੀ ਸਰਕਾਰ ਸੰਯੁਕਤ ਰਾਸ਼ਟਰ ਵਰਗੀਆਂ ਸੰਸਥਾਵਾਂ 'ਚ ਸੁਧਾਰ ਲਿਆਉਣ ਲਈ ਦੂਜੇ ਦੇਸ਼ਾਂ ਨਾਲ ਮਿਲ ਕੇ ਕੰਮ ਕਰਦੀ ਰਹੇਗੀ ਅਤੇ ਖੇਤਰੀ ਤੇ ਕੌਮਾਂਤਰੀ ਸਮੂਹਾਂ 'ਚ ਵੀ ਸਰਗਰਮੀ ਨਾਲ ਭਾਗ ਲਵੇਗੀ। ਚੀਨ, ਰੂਸ ਅਤੇ ਅਮਰੀਕਾ ਦੇ ਰਾਸ਼ਟਰਪਤੀ ਦੇ ਭਾਰਤ ਦੌਰਿਆਂ ਦਾ ਜ਼ਿਕਰ ਕਰਦਿਆਂ ਉਨ੍ਹਾ ਕਿਹਾ ਕਿ ਇਹਨਾਂ ਦੇਸ਼ਾਂ ਨਾਲ ਭਾਰਤ ਨਾਲ ਸੰਬੰਧ ਹੋਰ ਮਜ਼ਬੂਤ ਹੋਏ ਹਨ।rnਉਨ੍ਹਾ ਕਿਹਾ ਕਿ ਚੀਨ ਦੇ ਰਾਸ਼ਟਰਪਤੀ ਸ੍ਰੀ ਜਿਨਫਿੰਗ ਦੇ ਦੌਰੇ ਨਾਲ ਸਾਡੇ ਗੁਆਂਢੀ ਦੇਸ਼ ਚੀਨ ਨਾਲ ਸੰਬੰਧ ਮਜ਼ਬੂਤ ਹੋਏ ਹਨ ਅਤੇ ਇਹ ਸੰਬੰਧ ਆਪਸੀ ਸਨਮਾਨ ਅਤੇ ਇੱਕ ਦੂਜੇ ਦੇ ਹਿੱਤਾਂ ਪ੍ਰਤੀ ਸੰਵੇਦਨਸ਼ੀਲਤਾ 'ਤੇ ਅਧਾਰਤ ਹਨ। ਉਨ੍ਹਾ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਦੇ ਰੂਪ 'ਚ ਇਤਿਹਾਸਕ ਦੌਰੇ ਨਾਲ ਅਮਰੀਕਾ ਨਾਲ ਸਾਡੇ ਸੰਬੰਧ ਇੱਕ ਨਵੀਂ ਉੱਚਾਈ 'ਤੇ ਪੁੱਜ ਗਏ ਹਨ ਅਤੇ ਆਉਣ ਵਾਲੇ ਸਮੇਂ 'ਚ ਸਰਕਾਰ ਯੂਰਪ ਨਾਲ ਹੋਰ ਮਜ਼ਬੂਤ ਸੰਬੰਧ ਬਣਾਉਣ ਲਈ ਕੰਮ ਕਰੇਗੀ।rnਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਬਾਰੇ ਉਨ੍ਹਾ ਕਿਹਾ ਕਿ ਇਸ ਦੌਰੇ ਨੇ ਰੂਸ ਨਾਲ ਸਾਡੀ ਸਮੇਂ ਦੀ ਕਸੌਟੀ 'ਤੇ ਖਰੀ ਉੱਤਰੀ ਰਣਨੀਤਕ ਭਾਈਵਾਲੀ 'ਚ ਵਿਸ਼ਵਾਸ ਨੂੰ ਮੁੜ ਕਾਇਮ ਕੀਤਾ ਹੈ।