ਅੰਨਾ ਫੇਰ ਵਰ੍ਹੇ ਮੋਦੀ 'ਤੇ

ਭੋਂ-ਪ੍ਰਾਪਤੀ ਬਿੱਲ ਨੂੰ ਕਿਸਾਨ ਵਿਰੋਧੀ ਕਰਾਰ ਦੇਣ ਵਾਲੇ ਸਮਾਜਸੇਵੀ ਅੰਨਾ ਹਜ਼ਾਰੇ ਨੇ ਇੱਕ ਵਾਰੀ ਫੇਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾ ਨੇ ਇੱਕ ਵਾਰੀ ਫੇਰ ਇਸ ਬਿੱਲ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜਦੋਂ 2013 'ਚ ਇਹ ਬਿੱਲ ਲਿਆਂਦਾ ਗਿਆ ਸੀ ਤਾਂ ਭਾਜਪਾ ਨੇ ਇਸ ਦਾ ਵਿਰੋਧ ਕਿਉਂ ਕੀਤਾ ਸੀ। ਉਨ੍ਹਾ ਕਿਹਾ ਕਿ ਹੁਣ ਜਦੋਂ ਭਾਜਪਾ ਸੱਤਾ ਹੈ ਤਾਂ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ ਸਰਕਾਰ ਜਦੋਂ ਕਿਸਾਨਾਂ ਤੋਂ ਜ਼ਮੀਨ ਲੈਣ ਦੀ ਗੱਲ ਕਰਦੀ ਹੈ ਤਾਂ ਉਸ ਵੇਲੇ ਕਿਸਾਨਾਂ ਦੀ ਰਾਇ ਜ਼ਰੂਰ ਲੈਣੀ ਚਾਹੀਦੀ ਹੈ। ਉਨ੍ਹਾ ਦਾ ਦੋਸ਼ ਹੈ ਕਿ ਭਾਜਪਾ ਸਰਕਾਰ ਅੰਗਰੇਜ਼ ਸਰਕਾਰ ਵਾਂਗ ਕਿਸਾਨਾਂ ਨਾਲ ਵਿਹਾਰ ਕਰ ਰਹੀ ਹੈ।