Latest News
'ਨਾਨਕ ਸ਼ਾਹ ਫਕੀਰ' ਨਿਰਮਾਤਾ ਨੇ ਫਿਲਮ ਨੂੰ ਵਾਪਸ ਲਿਆ
'ਨਾਨਕ ਸ਼ਾਹ ਫਕੀਰ' ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੇ 17 ਅਪ੍ਰੈਲ ਨੂੰ ਰਿਲੀਜ਼ ਹੋਈ ਆਪਣੀ ਫਿਲਮ ਨੂੰ ਅੱਜ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਵਿਸ਼ਵ ਭਰ ਦੇ ਸਿਨੇਮਾ ਹਾਲਾਂ ਤੋਂ ਵਾਪਸ ਉਤਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਕਾ ਨੇ ਅਕਾਲ ਤਖ਼ਤ ਦੀ ਸਰਬਉੱਚਤਾ ਨੂੰ ਨਤਮਸਤਕ ਹੁੰਦੇ ਹੋਏ ਉਕਤ ਫੈਸਲਾ ਲੈਣ ਦਾ ਦਾਅਵਾ ਕੀਤਾ ਹੈ। ਭਵਿੱਖ ਵਿਚ ਵੀ ਅਕਾਲ ਤਖ਼ਤ ਦੇ ਹਰ ਆਦੇਸ਼ 'ਤੇ ਪਹਿਰਾ ਦੇਣ ਦੀ ਗੱਲ ਕਰਦੇ ਹੋਏ ਸਿੱਕਾ ਨੇ ਜਥੇਦਾਰ ਵੱਲੋਂ ਫਿਲਮ 'ਚ ਸੁਝਾਏ ਗਏ ਬਦਲਾਵਾਂ ਨੂੰ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਹੈ।
ਗਿਆਨੀ ਗੁਰਬਚਨ ਸਿੰਘ ਨੇ ਸਿੱਕਾ ਵੱਲੋਂ ਉਨ੍ਹਾਂ ਦੀ ਸਲਾਹ ਮੰਨਣ ਨੂੰ ਚੰਗਾ ਕਦਮ ਦੱਸਦੇ ਹੋਏ ਫਿਲਮ ਨਿਰਮਾਤਾ ਵੱਲੋਂ ਆਪਣੇ ਤੌਰ 'ਤੇ ਸ਼ਰਧਾ ਤੇ ਜਜ਼ਬਾਤ ਨਾਲ ਬਣਾਈ ਗਈ ਉਕਤ ਫਿਲਮ 'ਚ ਸੋਧਾਂ ਨੂੰ ਵੀ ਜ਼ਰੂਰੀ ਦੱਸਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਪਾਸ ਕੀਤੇ ਗਏ ਮਤੇ ਦਾ ਹਵਾਲਾ ਦਿੰਦੇ ਹੋਏ ਜਥੇਦਾਰ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਵਿਦਵਾਨਾਂ ਵੱਲੋਂ ਫਿਲਮ 'ਚ ਮੌਜੂਦ ਵਿਵਾਦਤ ਤੱਥਾਂ ਬਾਰੇ ਪੜਤਾਲ ਕਰਨ ਤੋਂ ਬਾਅਦ ਸਿੱਕਾ ਨੂੰ ਫਿਲਮ 'ਚ ਸੋਧ ਕਰਨ ਦੇ ਵੀ ਆਦੇਸ਼ ਦਿੱਤੇ।

897 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper