Latest News
ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨ ਵੱਲੋਂ ਖੁਦਕੁਸ਼ੀ
By ਮੋਗਾ (ਇਕਬਾਲ ਸਿੰਘ)

Published on 13 May, 2015 11:46 AM.

ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਵਿੱਚ ਇੱਕ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕਸ਼ੀ ਕਰ ਲਈ। ਜਾਣਕਾਰੀ ਅਨੁਸਾਰ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਸੈਦੋਕੇ ਦੇ ਕਿਸਾਨ ਨਾਇਬ ਸਿੰਘ ਉਰਫ ਜਗਰੂਪ ਸਿੰਘ (50) ਪੁੱਤਰ ਬਚਨ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਤਨੀ ਰਾਜਵੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੇ ਪਤੀ ਨਾਇਬ ਸਿੰਘ ਕੋਲ ਸਿਰਫ ਇੱਕ ਏਕੜ ਜ਼ਮੀਨ ਹੈ, ਉਹ ਵੀ ਢਾਈ ਲੱਖ ਰੁਪਏ ਵਿਚ ਪਹਿਲਾਂ ਹੀ ਗਹਿਣੇ ਰੱਖੀ ਹੋਈ ਹੈ ਤੇ ਇਸ ਤੋਂ ਇਲਾਵਾ ਸਾਡੇ ਪਰਵਾਰ ਉੱਪਰ 3 ਲੱਖ ਦੇ ਕਰੀਬ ਹੋਰ ਵੀ ਕਰਜ਼ਾ ਹੈ, ਜਿਸ ਕਰਕੇ ਮੇਰਾ ਪਤੀ ਮਾਨਸਿਕ ਤੌਰ 'ਤੇ ਹਰ ਸਮੇਂ ਪ੍ਰੇਸ਼ਾਨ ਰਹਿੰਦਾ ਸੀ। ਇਸ ਲਈ ਕੋਈ ਹੋਰ ਰਾਹ ਨਾ ਵੇਖਦਿਆਂ ਮੇਰੇ ਪਤੀ ਨੇ ਆਪਣੀ ਜ਼ਿੰਦਗੀ ਸਦਾ ਲਈ ਖਤਮ ਕਰ ਲਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਬੇਟਾ ਤੇ ਇੱਕ ਬੇਟੀ ਛੱਡ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਸੂਬਾ ਆਗੂ ਤਰਲੋਕ ਸਿੰਘ ਹਿੰਮਤਪੁਰਾ ਤੇ ਆਗੂ ਬੂਟਾ ਸਿੰਘ ਭਾਗੀਕੇ ਨੇ ਪਰਵਾਰ ਨਾਲ ਦੁੱਖ ਪ੍ਰਗਟ ਕੀਤਾ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਨਾਇਬ ਸਿੰਘ ਉਪਰ ਚੜ੍ਹੇ ਕਰਜ਼ੇ ਨੂੰ ਮੁਆਫ ਕੀਤਾ ਜਾਵੇ ਤੇ ਪਰਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

922 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper