Latest News

ਪੈਟਰੋਲ ਤੇ ਡੀਜ਼ਲ ਨੂੰ ਮੁੜ ਅੱਗ

ਲੋਕਾਂ 'ਤੇ ਅੱਜ ਭਾਰੀ ਬੋਝ ਪਾਉਂਦਿਆਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕੀਤਾ ਹੈ । ਇਹ ਵਾਧਾ ਬੀਤੀ ਅੱਧੀ ਰਾਤ ਤੋਂ ਲਾਗੂ ਹੋ ਗਿਆ।
ਅੱਜ ਕੀਤੇ ਗਏ ਐਲਾਨ ਅਨੁਸਾਰ ਪੈਟਰੋਲ ਦੀ ਕੀਮਤ 3 ਰੁਪਏ 13 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 2 ਰੁਪਏ 71 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੌਮਾਂਤਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਮੁੱਖ ਰੱਖਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਤੇਲ ਕੀਮਤਾਂ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰ ਦਿੱਤਾ ਹੈ ਅਤੇ ਹੁਣ ਤੇਲ ਕੰਪਨੀਆਂ ਵੱਲੋਂ ਕੌਮਾਂਤਰੀ ਬਜ਼ਾਰ ਅਨੁਸਾਰ ਤੇਲ ਕੀਮਤਾਂ 'ਚ ਵਾਧਾ-ਘਾਟਾ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਤਕਰੀਬਨ ਦੋ ਹਫਤੇ ਪਹਿਲਾਂ ਵੀ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ।

885 Views

e-Paper