ਕਰਜ਼ੇ ਦੀ ਮਾਰ ਹੇਠ ਆਏ ਨੌਜਵਾਨ ਵੱਲੋਂ ਖੁਦਕੁਸ਼ੀ

ਧਰਮਗੜ੍ਹ ਥਾਣੇ ਅਧੀਨ ਪੈਂਦੇ ਪਿੰਡ ਕਣਕਵਾਲ ਭੰਗੂਆਂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਮਾਰ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਥਾਣਾ ਧਰਮਗੜ੍ਹ ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਅਮਰੀਕ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਕਣਕਵਾਲ ਭੰਗੂਆਂ ਸਿਰ ਬੈਂਕ ਦਾ ਕਰਜ਼ਾ ਸੀ ਤੇ ਕਰਜਾ ਨਾ ਮੋੜ ਸਕਣ ਕਾਰਨ ਉਸਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਕਰੀਬ 29 ਸਾਲਾ ਇਹ ਨੌਜਵਾਨ ਲੱਕੜੀ ਦਾ ਕੰਮ ਕਰਦਾ ਸੀ ਤੇ ਆਪਣੇ ਪਿੱਛੇ ਪਤਨੀ ਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਪੁਲਸ ਨੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਕਰਕੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ, ਜਿਸਦਾ ਅੱਜ ਪਿੰਡ ਕਣਕਵਾਲ ਭੰਗੂਆਂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।