Latest News

ਰੇਲ ਗੱਡੀ 'ਚ ਸੈਲਫੀ ਲੈਂਦੇ ਵਿਦਿਆਰਥੀ ਨੇ ਜਾਨ ਗੁਆਈ

ਮੁੰਬਈ (ਨਵਾਂ ਜ਼ਮਾਨਾ ਸਰਵਿਸ)-ਮਾਲ ਗੱਡੀ ਦੀ ਛੱਤ 'ਤੇ ਸੈਲਫੀ ਲੈਣ ਦੇ ਚੱਕਰ 'ਚ ਇੱਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ। 14 ਸਾਲ ਦਾ ਵਿਦਿਆਰਥੀ ਰੇਲਵੇ ਸਟੇਸ਼ਨ ਯਾਰਡ 'ਚ ਖੜੀ ਮਾਲ ਗੱਡੀ ਦੀ ਛੱਤ 'ਤੇ ਚੜ੍ਹ ਕੇ ਸੈਲਫੀ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਹ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆ ਗਿਆ। ਅਧਿਕਾਰੀਆਂ ਨੇ ਦੱਸਿਆ ਹੈ ਕਿ ਇਹ ਘਟਨਾ ਮੱਧ ਪ੍ਰਦੇਸ਼ ਦੇ ਨਾਹੁਰ ਰੇਲਵੇ ਸਟੇਸ਼ਨ ਵਿਖੇ ਵਾਪਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਹਿਲ ਮਾਲ ਗੱਡੀ ਉੱਪਰੋਂ ਲੰਘ ਰਹੀਆਂ 25 ਹਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ 'ਚ ਆ ਗਿਆ। ਕਰੰਟ ਲੱਗਣ ਕਾਰਨ ਉਹ 80 ਫੀਸਦੀ ਝੁਲਸ ਗਿਆ।
ਸਾਹਿਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਹਿਲ ਨੌਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਦੋ ਦਿਨ ਪਹਿਲਾਂ ਹੀ ਉਸ ਦੇ ਪਿਤਾ ਨੇ ਉਸ ਨੂੰ ਮੋਬਾਇਲ ਗਿਫਟ ਕੀਤਾ ਸੀ।

628 Views

e-Paper