ਪੰਜਾਬ ਕਾਂਗਰਸ ਦਾ ਇਕ ਵਫਦ ਅੱਜ ਰਾਸ਼ਟਰਪਤੀ ਨੂੰ ਮਿਲੇਗਾ : ਬਾਜਵਾ


ਚੰਡੀਗੜ੍ਹ (ਦਵਿੰਦਰਜੀਤ ਸਿੰਘ ਦਰਸ਼ੀ)
ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਪੁਲਸ ਫਾਈਰਿੰਗ ਦੇ ਦੋ ਪੀੜਤਾਂ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿੰਡਾਂ 'ਚ ਭਾਰੀ ਸੁਰੱਖਿਆ ਹੇਠ ਬ੍ਰਿਗੇਡੀਅਰ ਜਨਰਲ ਆਰ.ਈ.ਐੱਚ ਡਾਇਰ ਦੀ ਤਰ੍ਹਾਂ ਅੰਮ੍ਰਿਤਸਰ 'ਚ ਘੁੰਮਣ ਦਾ ਦੋਸ਼ ਲਗਾਇਆ ਹੈ, ਜਿਵੇਂ ਡਾਇਰ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਅੰਮ੍ਰਿਤਸਰ 'ਚ ਕਰਫਿਊ ਲਗਾ ਕੇ ਘੁੰਮਦੇ ਸਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਪੀੜਤ ਪਰਵਾਰਾਂ ਨਾਲ ਮਿਲਣ ਲਈ ਇਕ ਮਹੀਨੇ ਦਾ ਸਮਾਂ ਲੱਗਾ। ਜਿਹੜੇ ਫਿਰ ਭਾਰੀ ਸੁਰੱਖਿਆ ਹੇਠ ਗਏ, ਕਿਉਂਕਿ ਇਨ੍ਹਾਂ ਨੂੰ ਲੋਕਾਂ ਵੱਲੋਂ ਪ੍ਰਦਰਸ਼ਨ ਦਾ ਡਰ ਸੀ। ਉਹ ਕਰੀਬ ਚਾਰ ਘੰਟੇ ਦੇਰੀ ਨਾਲ ਪਹੁੰਚੇ, ਕਿਉਂਕਿ ਪਿੰਡ ਸਰਾਵਾਂ 'ਚ ਲੋਕ ਕਾਲੇ ਝੰਡੇ ਲਈ ਖੜ੍ਹੇ ਉਨ੍ਹਾਂ ਲਈ ਇੰਤਜ਼ਾਰ ਕਰ ਰਹੇ ਸਨ।
ਬਾਜਵਾ ਨੇ ਕਿਹਾ ਕਿ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ 19 ਨਵੰਬਰ ਨੂੰ 21 ਮੈਂਬਰੀ ਵਫਦ ਲੈ ਕੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲਣਗੇ ਅਤੇ ਬਹਿਬਲ ਕਲਾਂ 'ਚ ਪੁਲਸ ਫਾਈਰਿੰਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕਰੇਗਾ, ਜਿਸਨੂੰ ਬਾਦਲ ਸਰਕਾਰ ਰੋਕਣ 'ਚ ਨਾਕਾਮ ਰਹੀ ਹੈ। ਹੈਰਾਨੀਜਨਕ ਹੈ ਕਿ 1 ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਗਾਇਬ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਦਾ ਹਾਲੇ ਤੱਕ ਪੁਲਸ ਵੱਲੋਂ ਪਤਾ ਨਹੀਂ ਲਗਾਇਆ ਜਾ ਸਕਿਆ, ਜਿਹੜੀ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਦੇ ਅਧੀਨ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸੱਜੇ ਹੱਥ ਨੂੰ ਨਹੀਂ ਪਤਾ ਕਿ ਉਸਦਾ ਖੱਬਾ ਹੱਥ ਕੀ ਕਰ ਰਿਹਾ ਹੈ। ਇਸ ਲੜੀ ਹੇਠ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੰਗੀ ਗਈ ਮੁਆਫੀ 'ਤੇ ਉਨ੍ਹਾਂ ਨੇ ਪ੍ਰਤੀਕ੍ਰਿਆ ਜ਼ਾਹਿਰ ਕੀਤੀ, ਜਿਨ੍ਹਾਂ ਦੇ ਬੇਟੇ ਉਸੇ ਦਿਨ ਕਿਸੇ ਹੋਰ ਸਥਾਨ 'ਤੇ ਲੋਕਾਂ ਨੂੰ ਧਮਕਾ ਰਹੇ ਸਨ। ਪਿਓ ਤੇ ਪੁੱਤ ਨੂੰ ਇਕ-ਦੂਜੇ ਦਾ ਵਿਰੋਧ ਕਰਨ ਦੀ ਬਜਾਇ ਪਹਿਲੇ ਮੁੱਦਿਆਂ 'ਤੇ ਬੋਲਣ ਬਾਰੇ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬਾਦਲ, ਜਿਹੜੇ ਅਕਾਲੀ ਦਲ ਦੇ ਪੈਟਰਨ ਵੀ ਹਨ, ਤੋਂ ਵੀ ਸਵਾਲ ਕੀਤਾ ਕਿ ਕੀ ਹੁਣ ਉਨ੍ਹਾਂ ਨੂੰ ਕੀ ਹੋਇਆ ਹੈ, ਕਿਉਂਕਿ ਹਰ ਕੋਈ ਜਾਣਦਾ ਹੈ ਕਿ ਸੂਬੇ 'ਚ ਕਾਨੂੰਨ ਤੇ ਵਿਵਸਥਾ ਦੀ ਮਾੜੀ ਹਾਲਤ ਹੈ, ਜਿਸ ਕਾਰਨ ਲੋਕ ਗੁੱਸੇ 'ਚ ਹਨ। ਜਿਹੜਾ ਸਮਾਂ ਸੂਬੇ ਨੇ ਪਿਛਲੇ ਕਈ ਦਹਾਕਿਆਂ ਪਹਿਲਾਂ ਵੀ ਨਹੀਂ ਦੇਖਿਆ ਸੀ। ਉਨ੍ਹਾਂ ਨੂੰ ਆਪਣੀ ਗਲਤੀ ਮੰਨਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ, ਨਾ ਕਿ ਇਹ ਕਹਿਣਾ ਚਾਹੀਦਾ ਹੈ ਕਿ ਜੇ ਪੁਲਸ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ, ਉਹ ਮੁਆਫੀ ਮੰਗਣਗੇ। ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਨਹੀਂ ਸੇਵਾ ਦਾ ਨਾਅਰਾ ਦਿੱਤਾ ਸੀ, ਪਰ ਹੁਣ ਇਹ ਸਰੇਆਮ ਧੱਕਾ ਪਾਰਟੀ ਬਣ ਚੁੱਕੀ ਹੈ।