9.8 C
Jalandhar
Sunday, December 22, 2024
spot_img

ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ’ਚ ਗਿ੍ਰਫਤਾਰ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ ਕਿੱਕੀ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜ਼ਿਲ੍ਹਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜ਼ਿਲ੍ਹਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਂਅ ’ਤੇ ਜਾਇਦਾਦ ਖਰੀਦੀ ਹੈ।
ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਇਸ ਸਬੰਧ ਵਿੱਚ ਭਿ੍ਰਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles