ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ’ਤੇ ਹੜਤਾਲ ਖਤਮ

0
197

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ ਦੀ ਮੀਟਿੰਗ ਦਾ ਲਿਖਤੀ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਖਤਮ ਕਰ ਦਿੱਤੀ। ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਯੂਨੀਅਨ ਨੂੰ 6 ਜੂਨ ਨੂੰ ਪੰਜਾਬ ਭਵਨ ਵਿਖੇ ਪੈਨਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਹੈ। ਆਸ ਹੈ ਕਿ ਮੀਟਿੰਗ ਵਿਚ ਮੰਗਾਂ ਦੀ ਪੂਰਤੀ ਹੋ ਜਾਵੇਗੀ।
ਮੁੱਖ ਮੰਤਰੀ ਨੇ ਬੁੱਧਵਾਰ ਜਲੰਧਰ ’ਚ ਕੈਬਨਿਟ ਦੀ ਮੀਟਿੰਗ ਵੇਲੇ ਯੂਨੀਅਨ ਨੂੰ ਗੱਲਬਾਤ ਲਈ ਸੱਦਿਆ ਸੀ, ਪਰ ਗੱਲਬਾਤ ਨਾ ਹੋਣ ’ਤੇ ਯੂਨੀਅਨ ਨੇ 18 ਮਈ ਤੋਂ 23 ਮਈ ਤੱਕ ਹੜਤਾਲ ਦਾ ਸੱਦਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here