ਨਵੀਂ ਦਿੱਲੀ : ਕਾਂਗਰਸ ਨੇ ਵੀਰਵਾਰ ਕਿਹਾ ਕਿ ਅਡਾਨੀ ਸਮੂਹ ਦੇ ਘਪਲੇ ਦੀ ਪੂਰੀ ਸੱਚਾਈ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਦੀ ਜਾਂਚ ਰਾਹੀਂ ਹੀ ਸਾਹਮਣੇ ਆ ਸਕਦੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਖਬਰ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਇਸ ਮਾਮਲੇ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਭਾਰਤੀ ਜੀਵਨ ਬੀਮਾ ਨਿਗਮ (ਐੱਲ ਆਈ ਸੀ) ਦੇ ਪਾਲਿਸੀਧਾਰਕਾਂ ਦਾ ਪੈਸਾ ਅਡਾਨੀ ਸਮੂਹ ’ਚ ਨਿਵੇਸ਼ ਕੀਤਾ ਗਿਆ ਹੈ ਅਤੇ ਹਿੰਡਨਬਰਗ ਰਿਸਰਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ।