15.7 C
Jalandhar
Thursday, November 21, 2024
spot_img

ਪੁਲਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਛੇਤੀ ਹੀ ਗੂਗਲ ਨਾਲ ਮਿਲ ਕੇ ਕੰਮ ਕਰਾਂਗੇ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕਿਹਾ ਕਿ ਸੂਬਾ ਸਰਕਾਰ ਨੇ ਇਮਾਨਦਾਰੀ ਅਤੇ ਪਾਰਦਰਸ਼ਤਾ ਦੇ ਮਾਪਦੰਡ ਰਾਹੀਂ ਨਿਰੋਲ ਮੈਰਿਟ ਦੇ ਆਧਾਰ ਉਤੇ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਸੈਕਟਰ-35 ਵਿਚ ਮਿਊਂਸਪਲ ਭਵਨ ਵਿਖੇ ਪੰਜਾਬ ਪੁਲਸ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਵੱਖ-ਵੱਖ ਕਾਡਰਾਂ ਵਿਚ ਭਰਤੀ ਹੋਏ 144 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਸ ਵਿਚ ਸਿਵਲੀਅਨਜ਼ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਸਮੇਂ ਦੀ ਲੋੜ ਹੈ। ਉਨ੍ਹਾ ਕਿਹਾ ਕਿ ਸਮਾਜ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਸਰ ਕਰਨ ਲਈ ਪੁਲਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿਚ ਲੋੜ ਮੁਤਾਬਕ ਅਪਡੇਟ ਕਰਨਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ 144 ਨੌਜਵਾਨ ਆਧੁਨਿਕ ਤਕਨਾਲੋਜੀ ਦੀ ਡੂੰਘੀ ਸਮਝ ਰੱਖਦੇ ਹਨ ਤੇ ਇਸ ਕਾਬਲੀਅਤ ਸਦਕਾ ਉਹ ਪਰਦੇ ਪਿੱਛੇ ਰਹਿ ਕੇ ਜੁਰਮ ਕਰਨ ਵਾਲਿਆਂ ਨੂੰ ਕਾਬੂ ਕਰਨ ਵਿਚ ਸਹਿਯੋਗ ਕਰਿਆ ਕਰਨਗੇ।
ਉਹਨਾ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕੰਮ ਕਰੇਗਾ। ਇਸ ਸੰਬੰਧੀ ਇਕ ਵਿਆਪਕ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਰਸਮੀ ਸਮਝੌਤੇ ’ਤੇ ਜਲਦੀ ਹੀ ਦਸਤਖਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪੁਲਸ ਥਾਣਿਆਂ ਦੀ ਕਾਇਆ-ਕਲਪ ਕਰਨ ਲਈ ਬਹੁਤ ਸਾਰੇ ਸਾਧਨ ਮੁਹੱਈਆ ਕਰਵਾ ਕੇ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਨਾਂ ਦੇ ਮਾਮਲੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਮਾਨ ਨੇ ਕਿਹਾ, ‘ਮੈਂ ਇਕ ਸਾਂਝੇ ਪਰਵਾਰ ਤੋਂ ਹਾਂ ਅਤੇ ਜ਼ਮੀਨੀ ਪੱਧਰ ’ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ।’
ਉਹਨਾ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਪੁਲਸ ਨੇ ਇਹ ਨਾਪਾਕ ਇਰਾਦੇ ਸਫਲ ਨਹੀਂ ਹੋਣ ਦਿੱਤੇ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਸ ਮੁਲਾਜ਼ਮਾਂ ਨੂੰ ਬੋਝ ਮੁਕਤ ਕਰਨ ਲਈ ਛੁੱਟੀਆਂ ਦੀ ਵਿਵਸਥਾ ਸਮੇਤ ਹੋਰ ਢੰਗ-ਤਰੀਕੇ ਤਲਾਸ਼ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਚੁੱਕਾ ਹੈ। ਉਨ੍ਹਾ ਕਿਹਾ ਕਿ ਹੁਣ ਸੂਬੇ ਦੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਸੂਬੇ ਦੇ ਸਮਾਜਕ-ਆਰਥਕ ਵਿਕਾਸ ਦੇ ਸਰਗਰਮ ਹਿੱਸੇਦਾਰ ਬਣ ਰਹੇ ਹਨ। ਮਾਨ ਨੇ ਕਿਹਾ ਕਿ ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਦੀ ਕਾਇਆ-ਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।
ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਨੇ ਪੰਜਾਬ ਪੁਲਸ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਭਰਤੀ ਪੰਜਾਬ ਪੁਲਸ ਵਿੱਚ ਵਿਗਿਆਨਕ ਜਾਂਚ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਿਵੇਕਲੀ ਅਤੇ ਲੀਹੋਂ ਹਟਵੀਂ ਪਹਿਲਕਦਮੀ ਹੈ।

Related Articles

LEAVE A REPLY

Please enter your comment!
Please enter your name here

Latest Articles