17.5 C
Jalandhar
Monday, December 23, 2024
spot_img

ਪਾਵਰ ਮੈਨੇਜਮੈਂਟ ਤੇ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਦਰਮਿਆਨ ਗੱਲਬਾਤ ਟੁੱਟੀ
ਸਮਰਾਲਾ : ਸ਼ੁੱਕਰਵਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਦਰਮਿਆਨ ਮੀਟਿੰਗ ਹੋਈ, ਜੋ ਬਿਨਾਂ ਕਿਸੇ ਸਿੱਟੇ ਦੇ ਖਤਮ ਹੋ ਗਈ | ਮੀਟਿੰਗ ਵਿੱਚ ਪਾਵਰ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਟਾਲ-ਮਟੋਲ ਦੀ ਨੀਤੀ ਅਪਨਾ ਕੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ‘ਤੇ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਨੇ ਸਖਤ ਰੋਸ ਜ਼ਾਹਰ ਕਰਦਿਆਂ ਮੀਟਿੰਗ ਵਿੱਚੋਂ ਵਾਕ ਆਊਟ ਕਰਕੇ ਹੈੱਡ ਆਫਿਸ ਦੇ ਮੇਨ ਗੇਟ ‘ਤੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਕੀਤੀ | ਮੀਟਿੰਗ ਵਿੱਚ ਪਾਵਰ ਮੈਨੇਜਮੈਂਟ ਵੱਲੋਂ ਇੰਜ: ਬਲਦੇਵ ਸਿੰਘ ਸਰਾਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਇੰਜੀ: ਡੀ.ਪੀ.ਐੱਸ. ਗਰੇਵਾਲ ਡਾਇਰੈਕਟਰ ਵੰਡ, ਇੰਜੀ: ਰਾਵਿੰਦਰ ਸਿੰਘ ਸੈਣੀ ਡਾਇਰੈਕਟਰ ਪ੍ਰਬੰਧਕੀ, ਸ੍ਰੀ ਆਰ.ਕੇ. ਬੇਰੀ ਡਾਇਰੈਕਟਰ ਵਿੱਤ, ਇੰਜੀ: ਪਰਮਜੀਤ ਸਿੰਘ ਡਾਇਰੈਕਟਰ ਜਨਰੇਸ਼ਨ, ਡਿਪਟੀ ਸਕੱਤਰ ਸ੍ਰੀ ਰਣਬੀਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ, ਪੀ.ਅੱੈਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਸਰਵ ਸਾਥੀ ਰਤਨ ਸਿੰਘ ਮਜਾਰੀ, ਸਿਕੰਦਰ ਨਾਥ, ਹਰਪਾਲ ਸਿੰਘ, ਰਵੇਲ ਸਿੰਘ ਸਹਾਏਪੁਰ, ਕੁਲਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਬਲਦੇਵ ਸਿੰਘ ਮੰਢਾਲੀ, ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ ਕੋਟਲੀ, ਗੁਰਚਰਨ ਸਿੰਘ, ਸੁਖਵਿੰਦਰ ਸਿੰਘ ਦੁੰਮਨਾ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਸਰਬਜੀਤ ਸਿੰਘ ਭਾਣਾ, ਬਲਜਿੰਦਰ ਕੁਮਾਰ ਸ਼ਰਮਾ, ਲਖਵਿੰਦਰ ਸਿੰਘ, ਰਘਬੀਰ ਸਿੰਘ, ਜਗਦੀਪ ਸਿੰਘ ਸਹਿਗਲ, ਇੰਦਰਜੀਤ ਸਿੰਘ ਢਿੱਲੋਂ ਅਤੇ ਗੁਰਦਿੱਤ ਸਿੰਘ ਸਿੱਧੂ ਆਦਿ ਸ਼ਾਮਲ ਹੋਏ | ਜੁਆਇੰਟ ਫੋਰਮ ਦੇ ਨੁਮਾਇੰਦਿਆਂ ਨੇ ਮੰਗ ਪੱਤਰ ‘ਤੇ ਗੱਲ ਕਰਦਿਆਂ ਰੋਸ ਪ੍ਰਗਟ ਕੀਤਾ ਕਿ ਪਾਵਰ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ | ਮੁਲਾਜ਼ਮ ਮੰਗਾਂ ਜਿਵੇਂ ਸੀ.ਆਰ.ਏ. 295/19 ਰਾਹੀਂ ਭਰਤੀ ਸ.ਲ.ਮ. ਨੂੰ ਗਲਤ ਇਨਕੁਆਰੀ ਦੇ ਨਾਂਅ ‘ਤੇ ਤੰਗ -ਪ੍ਰੇਸ਼ਾਨ ਕਰਨ, ਗਿ੍ਫਤਾਰ ਕਾਮਿਆਂ ਨੂੰ ਜ਼ਮਾਨਤ ਉਪਰੰਤ ਡਿਊਟੀ ‘ਤੇ ਜੁਆਇੰਨ ਕਰਵਾਉਣ, ਪਰਖ ਕਾਲ ਪੂਰਾ ਕਰ ਚੁੱਕੇ ਮੁਲਾਜ਼ਮਾਂ ਨੂੰ ਪੂਰਾ ਤਨਖਾਹ ਸਕੇਲ ਦੇਣ, ਪੇ ਕਮਿਸ਼ਨ ਅਨੁਸਾਰ ਤਨਖਾਹ ਸਕੇਲ ਦੇਣ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਰਹਿੰਦੇ ਭੱਤਿਆਂ ਵਿੱਚ ਵਾਧਾ ਕਰਨ, ਬੰਦ ਕੀਤਾ ਮੋਬਾਇਲ ਅਲਾਊਾਸ ਦੇਣ, ਧੱਕੇ ਨਾਲ ਜਾਰੀ ਕੀਤੇ ਜੀਓ ਦੇ ਸਿੰਮ ਆਪਸ਼ਨਲ ਕਰਨ, ਗਰਿਡ ਸਬ ਸਟੇਸ਼ਨਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ, ਬਣਦਾ ਓਵਰ ਟਾਇਮ ਦੇਣ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਜਥੇਬੰਦੀ ਨੂੰ ਪ੍ਰਤੀਨਿਧਤਾ ਦੇਣ, ਆਰ.ਟੀ.ਐੱਮ., ਓ.ਸੀ. ਆਦਿ ਰਹਿੰਦੀਆਂ ਕੈਟੇਗਰੀਆਂ ਨੂੰ ਪੇ ਬੈਂਡ ਵਿੱਚ ਵਾਧਾ ਦੇਣ, ਟੈਕਨੀਕਲ ਕਾਮਿਆਂ ਤੋਂ ਧੱਕੇ ਨਾਲ ਅਣਅਧਿਕਾਰਤ ਡਿਊਟੀਆਂ ਲੈਣ, ਕੱਚੇ ਕਾਮੇ ਪੀ.ਟੀ.ਐੱਸ., ਸੀ.ਐੱਚ.ਵੀ. ਕਾਮੇ ਪੱਕੇ ਕਰਨ, ਟੈਕਨੀਕਲ ਤੇ ਕਲੈਰੀਕਲ ਕਾਮਿਆਂ ਦੀਆਂ ਤਰੱਕੀਆਂ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੰਗਾਂ ਮੰਨ ਕੇ ਲਾਗੂ ਕੀਤੀਆਂ ਜਾਣ | ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੇਕਰ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਜੁਆਇੰਟ ਫੋਰਮ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਅਨੁਸਾਰ 25 ਮਈ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਅੰਮਿ੍ਤਸਰ ਵਿਖੇ ਪੰਜਾਬ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਬਿਜਲੀ ਮੁਲਾਜ਼ਮ ਰੋਸ ਧਰਨੇ ਦੇਣਗੇ | ਪੈਡੀ ਸੀਜ਼ਨ ਸ਼ੁਰੂ ਹੋਣ ‘ਤੇ ਸੂਬਾ ਪੱਧਰ ‘ਤੇ ਇੱਕ ਰੋਜ਼ਾ ਹੜਤਾਲ ਕੀਤੀ ਜਾਵੇਗੀ |
ਦੋਨੋਂ ਕਾਰਪੋਰੇਸ਼ਨਾਂ ਦੇ ਚੇਅਰਮੈਨ ਤੇ ਡਾਇਰੈਕਟਰਾਂ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ | ਵਿਧਾਇਕਾਂ ਤੇ ਮੰਤਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੈਮੋਰੰਡਮ ਦੇਣੇ ਜਾਰੀ ਰਹਿਣਗੇ | ਜੇਕਰ ਫਿਰ ਵੀ ਮਸਲੇ ਹੱਲ ਨਾ ਹੋਏ ਤਾਂ ਪੰਜਾਬ ਪੱਧਰ ‘ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles