ਚੰਡੀਗੜ੍ਹ : ਕੇਂਦਰ ਸਰਕਾ ਵੱਲੋਂ ਦਿੱਲੀ ’ਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸੰਬੰਧਤ ਅਧਿਕਾਰਾਂ ਨੂੰ ਲੈ ਕੇ ਜਾਰੀ ਕੀਤੇ ਗਏ ਆਰਡੀਨੈਂਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ। ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਤਿੱਖੇ ਤਨਜ਼ ਕੱਸਦੇ ਹੋਏ ਟਵਿੱਟਰ ਜ਼ਰੀਏ ਹਮਲਾ ਕਰਦੇ ਹੋਏ ਕਿਹਾ ਕਿ ਜੇ ਭਾਰਤੀ ਸੰਵਿਧਾਨ ’ਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੀ ਕੋਈ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ। ਮੁੱਖ ਮੰਤਰੀ ਮਾਨ ਨੇ ਟਵਿੱਟਰ ਜ਼ਰੀਏ ਹਮਲਾ ਕਰਦੇ ਹੋਏ ਕਿਹਾਦੇਸ਼ ਨੂੰ 30-31 ਰਾਜਪਾਲ ਅਤੇ ਇੱਕ ਪ੍ਰਧਾਨ ਮੰਤਰੀ ਚਲਾ ਲੈਣ…ਵੋਟਾਂ ਪਵਾਉਣ ’ਤੇ ਕਰੋੜਾਂ, ਅਰਬਾਂ ਖ਼ਰਚਣ ਦਾ ਕੀ ਫ਼ਾਇਦਾ?