33.3 C
Jalandhar
Wednesday, June 7, 2023
spot_img

ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ : ਰਾਹੁਲ ਗਾਂਧੀ

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਕਿਹਾ ਕਿ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਹੀਂ, ਬਲਕਿ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।
ਮੋਦੀ 28 ਮਈ ਨੂੰ ਦੇਸ਼ ਦੀ ਨਵੀਂ ਬਣੀ ਸੰਸਦੀ ਇਮਾਰਤ ਦਾ ਉਦਘਾਟਨ ਕਰਨਗੇ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਲੰਘੇ ਵੀਰਵਾਰ ਮੋਦੀ ਨਾਲ ਮੁਲਾਕਾਤ ਕਰਕੇ ਉਨ੍ਹਾ ਨੂੰ ਨਵੀਂ ਇਮਾਰਤ ਦੇ ਉਦਘਾਟਨ ਲਈ ਸੱਦਾ ਦਿੱਤਾ ਸੀ। ਗਾਂਧੀ ਨੇ ਟਵੀਟ ਕੀਤਾਨਵੀਂ ਸੰਸਦੀ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਵੱਲੋਂ ਨਹੀਂ, ਬਲਕਿ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।
28 ਮਈ ਨੂੰ ਹਿੰਦੂਤਵ ਵਿਚਾਰਧਾਰਕ ਵੀ ਡੀ ਸਾਵਰਕਰ ਦਾ ਜਨਮ ਦਿਨ ਵੀ ਹੈ ਤੇ ਕਈ ਵਿਰੋਧੀ ਪਾਰਟੀਆਂ ਨੇ ਨਵੀਂ ਸੰਸਦੀ ਇਮਾਰਤ ਦਾ ਉਦਘਾਟਨ ਉਸੇ ਦਿਨ ਰੱਖੇ ਜਾਣ ’ਤੇ ਸਰਕਾਰ ਦੀ ਨੁਕਤਾਚੀਨੀ ਕੀਤੀ ਹੈ। ਲੋਕ ਸਭਾ ਸਕੱਤਰੇਤ ਮੁਤਾਬਕ ਇਸ ਨਵੀਂ ਇਮਾਰਤ ’ਚ ਲੋਕ ਸਭਾ ’ਚ 888 ਮੈਂਬਰ ਤੇ ਰਾਜ ਸਭਾ ’ਚ 300 ਮੈਂਬਰ ਬੜੇ ਆਰਾਮ ਨਾਲ ਬੈਠ ਸਕਦੇ ਹਨ। ਜੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਹੋਵੇ ਤਾਂ ਲੋਕ ਸਭਾ ਚੈਂਬਰ ’ਚ 1280 ਮੈਂਬਰਾਂ ਦੇ ਬੈਠਣ ਦਾ ਪ੍ਰਬੰਧ ਹੈ। ਪ੍ਰਧਾਨ ਮੰਤਰੀ ਮੋਦੀ ਨੇ 10 ਦਸੰਬਰ 2020 ਨੂੰ ਸੰਸਦ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਸੀ। ਸੰਸਦ ਦੀ ਮੌਜੂਦਾ ਇਮਾਰਤ 1927 ’ਚ ਬਣ ਕੇ ਤਿਆਰ ਹੋਈ ਸੀ।

Related Articles

LEAVE A REPLY

Please enter your comment!
Please enter your name here

Latest Articles