25.4 C
Jalandhar
Sunday, August 14, 2022
spot_img

ਸਰਕਾਰ ਨੇ ਆਪਣੇ ਸਿਆਸੀ ਮੁਫਾਦਾਂ ਲਈ ਡੇਰਾ ਮੁਖੀ ਨੂੰ ਦਿੱਤੀ ਪੈਰੋਲ : ਅੰਸ਼ੁਲ ਛੱਤਰਪਤੀ

ਸਿਰਸਾ (ਸੁਰਿੰਦਰ ਪਾਲ ਸਿੰਘ)
ਇਕ ਪਾਸੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਨੇਕਾਂ ਬੰਦੀ ਭਾਰਤ ਦੀਆਂ ਜੇਲ੍ਹਾਂ ਵਿੱਚ ਤੜਫ ਰਹੇ ਹਨ, ਪਰ ਸਰਕਾਰ ਦੇ ਕੰਨ ਤੇ ਜੰੂ ਨਹੀਂ ਸਰਕ ਰਹੀ ਤੇ ਦੂਜੇ ਪਾਸੇ ਆਪਣੇ ਅਸਰ ਰਾਸੂਖ ਨਾਲ ਜਦੋਂ ਚਾਹੇ ਸਰਕਾਰ ਖਤਰਨਾਕ ਅਪਰਾਧੀਆਂ ਨੂੰ ਜੇਲ੍ਹ ਤਾੋ ਬਾਹਰ ਲਿਆ ਕੇ ਆਪਣੇ ਸਿਆਸੀ ਮੁਫਾਦਾਂ ਲਈ ਵਰਤ ਸਕਦੀ ਹੈ | ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਬੇਟੇ ਅੰਸੁਲ ਛੱਤਰਪਤੀ ਨੇ ਡੇਰਾ ਮੁਖੀ ਨੂੰ ਵਾਰ ਦਿੱਤੀ ਜਾ ਰਹੀ ਪੈਰੋਲ ਦਾ ਵਿਰੋਧ ਕਰਦਿਆਂ ਇਸ ਪੈਰੋਲ ਨੂੰ ਲੈ ਕੇ ਸਰਕਾਰ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ | ਐਡਵੋਕੇਟ ਛੱਤਰਪਤੀ ਨੇ ਕਿਹ ਕਿ ਉਨ੍ਹਾਂ ਦੇ ਪਿਤਾ ਦੀ ਹੱਤਿਆਂ ਦੇ ਮਾਮਲੇ ਵਿੱਚ ਸਿਰਸਾ ਡੇਰਾ ਮੁਖੀ ਨੂੰ ਅਸਾਨੀ ਨਾਲ ਤੀਜੀ ਵਾਰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ | ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਬੇਟੇ ਨੇ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਦਾ ਵਿਰੋਧ ਕਰਦਿਆਂ ਇਸ ਪੈਰੋਲ ਨੂੰ ਲੈ ਕੇ ਸਰਕਾਰ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ | ਉਨ੍ਹਾ ਕਿਹਾ ਕਿ ਡੇਰਾ ਮੁਖੀ ਬਲਾਤਕਾਰ ਤੇ ਕਤਲ ਕੇਸ ਵਿੱਚ ਅਪਰਾਧੀ ਕਿਸਮ ਦਾ ਕੈਦੀ ਹੈ, ਫਿਰ ਸਰਕਾਰ ਵੱਲੋਂ ਉਸ ਨੂੰ ਇਹ ਲਾਭ ਕਿਉਂ ਦਿੱਤਾ ਜਾ ਰਿਹਾ ਹੈ? ਉਨ੍ਹਾ ਕਿਹਾ ਕਿ ਉਹ ਜਲਦੀ ਹੀ ਸਰਕਾਰ ਦੇ ਇਸ ਫੈਸਲੇ ਖਿਲਾਫ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨਗੇ | ਅੰਸੁਲ ਛੱਤਰਪਤੀ ਦਾ ਕਹਿਣਾ ਹੈ ਕਿ ਸਰਕਾਰ ਵੱਲੋੋਂ ਸਿਆਸੀ ਫਾਇਦੇ ਲਈ ਪੈਰੋਲ ਦਿੱਤੀ ਜਾ ਰਹੀ ਹੈ | ਅੰਸੁਲ ਛੱਤਰਪਤੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਸਿਆਸੀ ਮੁਫਾਦ ਲਈ ਗੁਰਮੀਤ ਸਿੰਘ ਨੂੰ ਪੈਰੋਲ ਦਿੱਤੀ ਹੈ ਅਤੇ ਇਸ ਤੋਂ ਪਹਿਲਾਂ ਵੀ ਪੈਰੋਲ ਦਿੱਤੀ ਸੀ ਤੇ ਹੁਣ ਨਵਾਂ ਤਰੀਕਾ ਬਣਾ ਕੇ ਉਸ ਨੂੰ ਪੈਰੋਲ ਦਿੱਤੀ ਗਈ ਹੈ | ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਬੇਟੇ ਅੰਸੁਲ ਛੱਤਰਪਤੀ ਨੇ ਡੇਰਾ ਮੁਖੀ ਨੂੰ ਦਿੱਤੀ ਜਾ ਰਹੀ ਪੈਰੋਲ ਦਾ ਵਿਰੋਧ ਕਰਦਿਆਂ ਇਸ ਪੈਰੋਲ ਨੂੰ ਲੈ ਕੇ ਸਰਕਾਰ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ |

Related Articles

LEAVE A REPLY

Please enter your comment!
Please enter your name here

Latest Articles